ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ
ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ
Publish Date: Thu, 09 Apr 2026 05:33 PM (IST)
Updated Date: Fri, 10 Apr 2026 04:09 AM (IST)
ਫ਼ੋਟੋ : 01 ਐਮਏਐਨ ਕੈਪਸ਼ਨ : ਦਸਤਾਰ ਮੁਕਾਬਲਿਆਂ ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਤੇ ਆਸ਼ੀਰਵਾਦ ਦਿੰਦੇ ਹੋਏ ਪ੍ਰਿੰਸੀਪਲ ਜਸਵਿੰਦਰ ਸਿੰਘ। ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਹੋਏ ਆਦੇਸ਼ ਅਨੁਸਾਰ ਖਾਲਸਾ ਸਾਜਨਾ ਦਿਵਸ ਅਤੇ ਦਸਤਾਰ ਸਜਾਉ ਦਿਵਸ ਨੂੰ ਸਮਰਪਿਤ ਸਕੂਲ ਚ ਦਸਤਾਰ ਮੁਕਾਬਲਾ ਕਰਵਾਇਆ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ ਸਤਿਗੁਰ ਸਿੰਘ ਜਮਾਤ ਦਸਵੀ ਨੇ ਪਹਿਲਾ, ਹਰਮਨ ਸਿੰਘ ਜਮਾਤ ਸੱਤਵੀਂ ਨੇ ਦੂਜਾ ਅਤੇ ਹਰ ਗੁਨਨੂਰ ਸਿੰਘ ਜਮਾਤ ਸੱਤਵੀਂ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਵੱਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਇਹਨਾਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਿੰਘ ਸਾਹਿਬ ਜੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ।