- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇ ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਜਪਾ ਦੇ ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਭਾਜਪਾ ਵਿਖੇ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਈ-ਸ਼ਰਮ ਕਾਰਡ ਰਜਿਸਟ੍ਰੇਸ਼ਨ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦੇਸ਼ ਮਜ਼ਦੂਰ ਵਰਗ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨਾਲ ਜੋੜਨਾ ਅਤੇ ਸਮਾਜਿਕ ਸੁਰੱਖਿਆ ਦੇ ਘੇਰੇ ਵਿਚ ਲਿਆਉਣਾ ਸੀ। ਕੈਂਪ ਦੌਰਾਨ 50 ਦੇ ਲਗਭਗ ਮਜ਼ਦੂਰਾਂ ਦੀ ਈ-ਸ਼ਰਮ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਕੇ ਯੂਐਨ ਨੰਬਰ ਜਾਰੀ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਮਨੀਸ਼ ਬੱਬੀ ਦਾਨੇਵਾਲੀਆ ਪਹੁੰਚੇ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਈ-ਸ਼੍ਰਮ ਕਾਰਡ ਇਸ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਹੈ। ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਗਰੀਬ, ਮਜ਼ਦੂਰ ਤੇ ਕਿਸਾਨ ਵਰਗ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਲੋਕ ਹਿੱਤ ਕਾਰਜ ਜਾਰੀ ਰਹਿਣਗੇ। ਸਾਰੇ ਮਜ਼ਦੂਰ ਭਰਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਰਜਿਸਟ੍ਰੇਸ਼ਨ ਕਰਵਾ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ। ਕੈਂਪ ਵਿੱਚ ਮੰਡਲ ਮਹਾਂਮੰਤਰੀ ਜੀਵਨ ਜ਼ਿੰਦਲ, ਅਸ਼ੋਕ ਰੱਤੀ, ਮੰਡਲ ਮੰਤਰੀ ਨਰੇਸ਼ ਗੋਇਲ, ਜੋਨੀ ਗਰਗ ਹਾਜ਼ਰ ਰਹੇ।