ਭਾਜਪਾ ਵੱਲੋਂ ਈ-ਸ਼ਰਮ ਕਾਰਡ ਰਜਿਸਟ੍ਰੇਸ਼ਨ ਕੈਂਪ ਲਾਇਆ
ਭਾਜਪਾ ਦੇ ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ
Publish Date: Sun, 15 Feb 2026 06:27 PM (IST)
Updated Date: Mon, 16 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਜਪਾ ਦੇ ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਭਾਜਪਾ ਵਿਖੇ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਈ-ਸ਼ਰਮ ਕਾਰਡ ਰਜਿਸਟ੍ਰੇਸ਼ਨ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦੇਸ਼ ਮਜ਼ਦੂਰ ਵਰਗ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਨਾਲ ਜੋੜਨਾ ਤੇ ਸਮਾਜਿਕ ਸੁਰੱਖਿਆ ਦੇ ਘੇਰੇ ਵਿੱਚ ਲਿਆਉਣਾ ਸੀ। ਕੈਂਪ ਦੌਰਾਨ 50 ਦੇ ਲਗਭਗ ਮਜ਼ਦੂਰਾਂ ਦੀ ਈ-ਸ਼ਰਮ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਕੇ ਯੂਐਨ ਨੰਬਰ ਜਾਰੀ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਮਨੀਸ਼ ਬੱਬੀ ਦਾਨੇਵਾਲੀਆ ਪਹੁੰਚੇ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਈ ਸ਼ਰਮ ਕਾਰਡ ਇਸ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ। ਮੰਡਲ ਪ੍ਰਧਾਨ ਆਸ਼ੀਸ਼ ਅਗਰਵਾਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਗਰੀਬ, ਮਜ਼ਦੂਰ ਅਤੇ ਕਿਸਾਨ ਵਰਗ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਲੋਕ ਹਿੱਤ ਕਾਰਜ ਜਾਰੀ ਰਹਿਣਗੇ। ਸਾਰੇ ਮਜ਼ਦੂਰ ਭਰਾਵਾਂ ਤੇ ਭੈਣਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ। ਕੈਂਪ ਵਿੱਚ ਮੰਡਲ ਮਹਾਂਮੰਤਰੀ ਜੀਵਨ ਜ਼ਿੰਦਲ, ਅਸ਼ੋਕ ਰੱਤੀ, ਮੰਡਲ ਮੰਤਰੀ ਨਰੇਸ਼ ਗੋਇਲ, ਜੋਨੀ ਗਰਗ ਹਾਜ਼ਰ ਰਹੇ।