ਬੀਕੇਯੂ ਡਕੌਂਦਾ ਨੇ ਰਾਏਪੁਰ ਇਕਾਈ ਦਾ ਕੀਤਾ ਗਠਨ
ਭਾਰਤੀ ਕਿਸਾਨ ਯੂਨੀਅਨ ਡਕੌਂੱਦਾ ਵੱਲੋਂ
Publish Date: Wed, 22 Apr 2026 04:47 PM (IST)
Updated Date: Thu, 23 Apr 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਝੁਨੀਰ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਇਕਾਈਆਂ ਬਣਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਝੁਨੀਰ ਬਲਾਕ ਦੇ ਪਿੰਡਾਂ ਵੱਲੋਂ ਵਾਰ ਵਾਰ ਇਕਾਈਆਂ ਬਣਾਉਣ ਬਾਰੇ ਆਗੂਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਦੀ ਕੜੀ ਵਜੋਂ ਪਿੰਡ ਰਾਏਪੁਰ ਵਿੱਚ ਨਵੀਂ ਇਕਾਈ ਦੀ 31ਮੈਂਬਰੀ ਇਕਾਈ ਦੀ ਚੋਣ ਕੀਤੀ ਗਈ। ਇਸ ਦੌਰਾਨ ਇਕਾਈ ਪ੍ਰਧਾਨ ਪਰਮਜੀਤ ਸਿੰਘ, ਖਜ਼ਾਨਚੀ ਹਰਜੀਤ ਸਿੰਘ ਸਨੀ, ਜਰਨਲ ਸਕੱਤਰ ਗੁਰਸੇਵਕ ਸਿੰਘ, ਪ੍ਰੈੱਸ ਸਕੱਤਰ ਨਿਰਮਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜੱਗਾ ਸਿੰਘ, ਕਮੇਟੀ ਮੈਂਬਰ ਸੁਖਦੇਵ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ 31ਮੈਬਰੀ ਕਮੇਟੀ ਦੀ ਚੋਣ ਕੀਤੀ ਗਈ। ਦੂਸਰੇ ਪਾਸੇ ਪਿੰਡ ਉੱਲਕ ਵਿਖੇ ਕੁਝ ਨਵੇਂ ਅਹੁਦੇਦਾਰਾਂ ਦੀ 21 ਮੈਂਬਰੀ ਕਮੇਟੀ ਚੁਣੀ ਗਈ। ਇਸ ਦੌਰਾਨ ਇਕਾਈ ਪ੍ਰਧਾਨ ਨਛੱਤਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ, ਖਜ਼ਾਨਚੀ ਰੂਪ ਸਿੰਘ, ਸਹਾਇਕ ਖਜ਼ਾਨਚੀ ਆਕਾਸ਼ਦੀਪ ਸਿੰਘ ਉਰਫ਼ ਬੂਟਾ, ਜਰਨਲ ਸਕੱਤਰ ਗੁਰਦੀਪ ਸਿੰਘ, ਪ੍ਰੈੱਸ ਸਕੱਤਰ ਭੋਲਾ ਸਿੰਘ, ਮੀਤ ਪ੍ਰਧਾਨ ਰਾਜ ਸਿੰਘ, ਕਮੇਟੀ ਮੈਂਬਰ ਬੂਟਾ ਸਿੰਘ, ਨਹਿਰੂ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਭੀਮ ਸਿੰਘ, ਤਾਰ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਕਮੇਟੀ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ। ਨਵੀਂ ਚੁਣੀ ਕਮੇਟੀ ਨੇ ਪਿੰਡ ਵਾਸੀਆਂ ਨੂੰ ਪੂਰੀ ਇਮਾਨਦਾਰੀ ਅਤੇ ਧਨਮਨ ਧਨ ਨਾਲ ਸੇਵਾ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੈਸ ਸਕੱਤਰ ਮਨਜੀਤ ਸਿੰਘ ਉੱਲਕ, ਰਾਜ ਸਿੰਘ ਅਕਲੀਆਂ, ਕਰਮ ਸਿੰਘ ਮਾਨਸਾ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਵਰਕਰ ਹਾਜ਼ਰ ਸਨ।