ਭਾਕਿਯੂ ਡਕੌਂਦਾ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ : ਭੈਣੀਬਾਘਾ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ
Publish Date: Mon, 16 Feb 2026 07:25 PM (IST)
Updated Date: Tue, 17 Feb 2026 04:09 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਐੱਸਐੱਸਪੀ ਦਫ਼ਤਰ ਦਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਪੁਲਿਸ ’ਤੇ ਦੋਸ਼ ਲਾਇਆ ਕਿ ਜਿੱਥੇ ਪੰਜਾਬ ’ਚ ਲੋਕਾਂ ਤੇ ਝੂਠੇ ਪਰਚੇ ਪੁਲਿਸ ਵੱਲੋਂ ਕੀਤੇ ਗਏ ਹਨ, ਉੱਥੇ ਹੀ ਮਾਨਸਾ ਜ਼ਿਲ੍ਹੇ ’ਚ ਪੁਲਿਸ ਵੱਲੋਂ ਅਜਿਹਾ ਕੀਤਾ ਜਾਂਦਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਥਾਣਾ ਸਦਰ, ਜੋਗਾ, ਭੀਖੀ ’ਚ ਪਾਏ ਪਰਚਿਆਂ ਨੂੰ ਲੈ ਕੇ ਆਗੂ ਵਰਕਰ ਵਾਰੀ ਵਾਰੀ ਮਿਲੇ ਪਰ ਇੱਕਲੇ ਲਾਰਿਆਂ ਤੋਂ ਸਿਵਾਏ ਪੁਲਿਸ ਪ੍ਰਸ਼ਾਸਨ ਨੇ ਆਗੂਆਂ ਦੇ ਪੱਲੇ ਕੁਝ ਨਹੀਂ ਪਾਇਆ, ਜਿਸ ਕਾਰਨ ਅੱਜ ਜਿਹੜਾ ਐੱਸਐੱਸਪੀ ਦਫਤਰ ਦਾ ਘਿਰਾਓ ਕਰਨਾ ਪਿਆ। ਪੁਲਿਸ ਦੇ ਮੁੱਖ ਅਧਿਕਾਰੀਆਂ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਮੀਟਿੰਗ ਦਾ ਸੱਦਾ ਜੱਦੋਜਹਿਦ ਬਾਅਦ ਦਿੱਤਾ ਗਿਆ। ਮੀਟਿੰਗ ਵਿੱਚ ਡੀ ਐਸ ਪੀ ਪੁਸ਼ਵਿੰਦਰ ਸਿੰਘ ਤੇ ਸੀਆਈ ਦੇ ਇੰਚਾਰਜ ਬਲਕੌਰ ਸਿੰਘ ਨਾਲ ਵਿਚਾਰ ਚਰਚਾ ਕਰਨ ਉਪਰੰਤ ਸਾਰੇ ਮਸਲਿਆਂ ਦਾ ਹੱਲ ਕੱਢਿਆ ਗਿਆ ਅਤੇ ਝੂਠੇ ਪਾਏ ਪਰਚੇ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ। ਡੀਐੱਸਪੀ ਪੁਸ਼ਵਿੰਦਰ ਸਿੰਘ ਵੱਲੋਂ ਸਟੇਜ ’ਤੇ਼ ਆ ਕੇ ਭਰੋਸਾ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਉੱਲਕ, ਰਾਜ ਸਿੰਘ ਅਕਲੀਆਂ, ਹਰਦੇਵ ਸਿੰਘ, ਸੁਖਮਿੰਦਰ ਸਿੰਘ, ਦਰਸ਼ਨ ਸਿੰਘ ਮੋਫ਼ਰ, ਇਕਬਾਲ ਸਿੰਘ ਫਫੜੇ, ਸ਼ਿੰਦਰਪਾਲ ਕੌਰ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਵਰਕਰ ਮੌਜੂਦ ਸਨ।