- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਮਾਨਸਾ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਭਾਈ ਬਹਿਲੋ ਫ਼ਫੜੇ ਭਾਈ ਕੇ ਵਿਖੇ ਜ਼ਿਲ੍ਹਾ ਸੀਨੀਅਰ ਪ੍ਰਧਾਨ ਸਤਪਾਲ ਸਿੰਘ ਬਰ੍ਹੇ ਦੀ ਪ੍ਰਧਾਨਗੀ ਹੇਠ ਕੀਤੀ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਉੱਤੇ 6 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਮਾਨਸਾ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਪਹੁੰਚਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀਆਂ ਮੰਗਾਂ ਮਸਲਿਆਂ ਨੂੰ ਦਰਕਿਨਾਰ ਕਰ ਰਹੀ ਹੈ। ਕਿਸਾਨੀ ਅਤੇ ਮਜ਼ਦੂਰਾਂ ਦੇ ਸਾਰੇ ਮਾਮਲੇ ਬਕਾਇਆ ਪਏ ਹਨ। ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਤੋਂ ਭਗਵੰਤ ਮਾਨ ਦੀ ਸਰਕਾਰ ਬੁਰੀ ਤਰ੍ਹਾਂ ਅਸਫ਼ਲ ਹੋਈ ਹੈ। ਕਿਉਂਕਿ ਪੰਜਾਬ ਵਿਰੋਧੀ ਫ਼ੈਸਲੇ ਪੰਜਾਬ ਪੁਨਰਗਠਨ ਦੀ ਧਾਰਾ 789/80 ਨੂੰ ਕਾਇਮ ਰੱਖਦੇ ਹੋਏ ਪੰਜਾਬ ਦੇ ਪਾਣੀਆਂ ਦੀ ਜਿੱਥੇ ਲੁੱਟ ਬਰਕਰਾਰ ਹੈ, ਉੱਥੇ ਹੀ ਹਰ ਖੇਤ ਨੂੰ ਸਿੰਜਣ ਲਈ ਪਾਣੀ ਅਤੇ ਹਰ ਘਰ ਨੂੰ ਪੀਣ ਲਈ ਪਾਣੀ ਪਹੁੰਚਾਉਣ ਵਿੱਚ ਵੀ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਸ ਕਾਰਨ ਧਰਤੀ ਹੇਠਲਾ ਪਾਣੀ ਦਿਨੋਂ-ਦਿਨ ਘਟ ਰਿਹਾ ਹੈ ਅਤੇ ਫ਼ੈਕਟਰੀਆਂ ਦੁਆਰਾ ਧਰਤੀ ਹੇਠਲਾ ਪਾਣੀ ਅਤੇ ਦਰਿਆ ਦੂਸ਼ਿਤ ਹੋ ਰਹੇ ਹਨ। ਦੂਜੇ ਪਾਸੇ ਬਾਰਸ਼ਾਂ ਅਤੇ ਹੜ੍ਹਾਂ ਕਾਰਨ ਪੰਜਾਬ ਦੀ ਧਰਤੀ ਅਤੇ ਫ਼ਸਲਾਂ ਦੀ ਬਰਬਾਦੀ ਹੋ ਰਹੀ ਹੈ। ਇਸ ਨੂੰ ਰੋਕਣ ਲਈ ਸਰਕਾਰ ਕੋਈ ਕਦਮ ਨਹੀਂ ਉਠਾ ਰਹੀ ਅਤੇ ਨਾ ਹੀ ਕਿਸਾਨਾਂ ਦੇ ਹੋਏ ਦੇ ਨੁਕਸਾਨ ਦੀ ਭਰਭਾਈ ਨਹੀਂ ਕਰ ਰਹੀ ਹੈ। ਇਸੇ ਤਰ੍ਹਾਂ ਕਿਸਾਨ ਮਜ਼ਦੂਰ ਕਰਜ਼ੇ ਦੀ ਕਰ ਕੇ ਇਸੇ ਤਰ੍ਹਾਂ ਕਿਸਾਨ ਮਜ਼ਦੂਰ ਕਰਜ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਨਾ ਕੋਈ ਇੱਕ ਮੁਸ਼ਤ ਕਰਜ਼ਾ ਨਿਟਾਰਾ ਸਕੀਮ ਸਰਕਾਰ ਆਪਣੇ ਵਾਅਦੇ ਅਨੁਸਾਰ ਲਾਗੂ ਕਰ ਰਹੀ ਹੈ।
ਬੈਂਕਾਂ ਅਤੇ ਸ਼ਾਹੂਕਾਰਾਂ ਵੱਲੋਂ ਕਰਦੀ ਅਤੇ ਖੇਤੀ ਸੰਕਟ ਕਾਰਨ ਕਿਸਾਨ ਖਾਸ ਕਰਕੇ ਨੌਜਵਾਨ ਕਿਸਾਨੀ ਵਿੱਚ ਖੁਦਕੁਸ਼ੀਆਂ ਦਾ ਰੁਝਾਨ ਵੱਧ ਰਿਹਾ ਹੈ। ਇਸ ਕਰ ਕੇ ਮੰਗ ਕੀਤੀ ਜਾਂਦੀ ਹੈ ਕਿ ਕਿਸਾਨਾਂ, ਮਜ਼ਦੂਰਾਂ ਦੇ ਸਾਰੇ ਕਰਜ਼ੇ ’ਤੇ ਲੀਕ ਮਾਰੀ ਜਾਵੇ। ਇਸੇ ਤਰ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਦੁਆਰਾ ਕਿਸਾਨ ਐਜੀਟੇਸ਼ਨਾਂ ਵਿੱਚ ਬਹੁਤ ਸਾਰੇ ਝੂਠੇ ਮੁਕੱਦਮੇ ਆਗੂਆਂ ’ਤੇ ਬਣੇ ਹੋਏ ਹਨ। ਸਰਕਾਰ ਲਹਿਰ ਨੂੰ ਕੁਚਲਣ ਵਾਸਤੇ ਅਜਿਹੇ ਕੇਸ ਬਣਾ ਰਹੀ ਹੈ ਅਤੇ ਉਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਂਦੀ ਹੈ। ਜਥੇਬੰਦੀ ਦੀ ਇਸ ਮੀਟਿੰਗ ਵਿੱਚ ਦੂਸਰੇ ਵਿਸ਼ੇਸ਼ ਏਜੰਡੇ ਦੇ ਤੌਰ ’ਤੇ ਪਿੰਡ ਹਾਸਨਪੁਰ ਦੇ ਖੁਦਕਸ਼ੀ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 4 ਅਪ੍ਰੈਲ ਨੂੰ ਮਾਨਸਾ ਐੱਸਐੱਸਪੀ ਦਫ਼ਤਰ ਦੇ ਸਾਹਮਣੇ ਪੱਕਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਥੇਬੰਦੀ ਜ਼ਿਲ੍ਹੇ ਭਰ ਤੋਂ ਪਿੰਡ ਇਕਾਈਆਂ ਦੇ ਆਗੂ ਤੇ ਵਰਕਰ ਸ਼ਾਮਲ ਹੋਣਗੇ।
ਵਰਨਣਯੋਗ ਹੈ ਕਿ ਪਿੰਡ ਹਸਨਪੁਰ ਦੇ ਨੌਜਵਾਨ ਦਵਿੰਦਰ ਸਿੰਘ ਨੇ ਪਿੰਡ ਬਰਨਾਲਾ ਦੇ ਇੱਕ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਦਾ ਪਰਚਾ ਮੁਲਜ਼ਮ ਪਰਿਵਾਰ ’ਤੇ ਦਰਜ ਹੋਇਆ ਹੈ। ਇਸ ਵਿੱਚੋਂ ਇੱਕ ਵਿਅਕਤੀ ਨੂੰ ਪੁਲਿਸ ਨੇ ਜੇਲ੍ਹ ਵਿੱਚ ਭੇਜਿਆ ਹੋਇਆ ਹੈ, ਪਰ ਰਹਿੰਦੇ ਮੁਲਜ਼ਮਾਂ ਨੂੰ ਨੌਜਵਾਨ ਦੇ ਸੰਸਕਾਰ ਹੋਣ ਬਾਅਦ ਛੱਡ ਦਿੱਤਾ। ਇਸ ਕਾਰਨ ਲੋਕਾਂ ’ਚ ਰੋਸ ਹੈ। ਇਸ ਦੇ ਵਿਰੋਧ ਵਿੱਚ ਪਿੰਡ ਵਾਸੀ ਐਕਸ਼ਨ ਕਮੇਟੀ ਬਣਾ ਕੇ ਲਗਾਤਾਰ 15 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 4 ਅਪ੍ਰੈਲ ਨੂੰ ਮਾਨਸਾ ਐੱਸਐੱਸਪੀ ਦਫ਼ਤਰ ਸਾਹਮਣੇ ਸ਼ੁਰੂ ਹੋਣ ਜਾ ਰਹੇ ਪੱਕੇ ਮੋਰਚੇ ਵਿੱਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਅਮਰੀਕਾ ਤੇ ਇਜ਼ਰਾਇਲ ਵੱਲੋਂ ਇਰਾਨ ’ਤੇ ਕੀਤੇ ਜਾ ਰਹੇ ਹਮਲਿਆਂ ਅਤੇ ਲਾਈ ਗਈ ਜੰਗ ਦੇ ਵਿਰੋਧ ਵਿੱਚ ਵੀ ਮਤਾ ਪਾਸ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਅਮਰੀਕਾ ਵੱਲੋਂ ਦੂਸਰੇ ਦੇਸ਼ਾਂ ਦੇ ਆਰਥਿਕ ਸਾਧਨਾਂ ਦੀ ਲੁੱਟ ਕਰਨ ਅਤੇ ਆਪਣੀ ਚੌਧਰ ਕਾਇਮ ਕਰਨ ਲਈ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਹਰ ਪੱਧਰ ’ਤੇ ਇਨ੍ਹਾਂ ਲੁਟੇਰਿਆਂ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਚੰਦ ਬਰੇਟਾ, ਦੇਵੀਂ ਰਾਮ ਰੰਘੜਿਆਲ, ਬਲਕਾਰ ਸਿੰਘ, ਜਗਦੇਵ ਸਿੰਘ, ਦਰਸ਼ਨ ਸਿੰਘ ਗੁਰਨੇ ਕਲਾਂ, ਬਲਜੀਤ ਸਿੰਘ, ਬਲਦੇਵ ਸਿੰਘ, ਤੇਜਾ ਸਿੰਘ, ਕਾਲਾ ਸਿੰਘ, ਜਗਜੀਵਨ ਸਿੰਘ, ਮੇਲਾ ਸਿੰਘ, ਹਰਬੰਸ ਟਾਡੀਆ, ਗੁਰਚੇਤ ਚਕੇਰੀਆਂ ਆਦਿ ਆਗੂ ਹਾਜ਼ਰ ਸਨ।