ਭਾਕਿਯੂ ਏਕਤਾ ਉਗਰਾਹਾਂ ਨੇ ਕੱਢਿਆ ਮੋਟਰਸਾਈਕਲ ਮਾਰਚ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜੱਥੇਬੰਦੀਆਂ
Publish Date: Fri, 02 Jan 2026 06:46 PM (IST)
Updated Date: Sat, 03 Jan 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਐਕਟ 2025, ਨਵੇਂ ਸੀਡ ਬਿਲ ਖਿਲਾਫ਼ ਅਤੇ ਮਨਰੇਗਾ ਕਾਨੂੰਨ ਬਹਾਲੀ ਲਈ 16 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਦਿੱਤੇ ਜਾ ਰਹੇ ਧਰਨਿਆਂ ਲਈ ਲਗਾਤਾਰ ਲਾਮਬੰਦੀ ਕੀਤੀ ਜਾ ਰਹੀ ਹੈ। ਭਾਕਿਯੂ ਏਕਤਾ ਉਗਰਾਹਾਂ ਵੱਲੋਂ ਮਾਨਸਾ ਬਲਾਕ ਦੇ ਪਿੰਡਾਂ ਵਿੱਚ ਮੋਟਰ ਸਾਇਕਲ ਮਾਰਚ ਕੀਤਾ ਗਿਆ। ਇਸ ਦੀ ਅਗਵਾਈ ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਵੱਲੋਂ ਕੀਤੀ ਗਈ। ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਸੈਂਕੜੇ ਮੋਟਰ ਸਾਈਕਲਾਂ ਦਾ ਕਾਫ਼ਲੇ ਨੂੰ ਪਿੰਡ ਦਲੇਲ ਸਿੰਘ ਵਾਲਾ ਤੋਂ ਸ਼ੁਰੂ ਕੀਤਾ ਜੋ ਪਿੰਡ ਕੋਟ ਲੱਲੂ, ਖਿੱਲਣ, ਨਰਿੰਦਰਪੁਰਾ, ਬਰਨਾਲਾ, ਖਾਰਾ, ਹੀਰੇਵਾਲਾ, ਨੰਗਲ ਕਲਾਂ, ਨੰਗਲ ਖੁਰਦ, ਦੁਲੋਵਾਲ, ਘਰਾਂਗਣਾ, ਗੇਹਲੇ ਹੁੰਦਾ ਹੋਇਆ ਪਿੰਡ ਰਮਦਿੱਤੇਵਾਲਾ ਵਿਖੇ ਸਮਾਪਤ ਕੀਤਾ ਗਿਆ। ਇਸ ਮੌਕੇ ਭਾਨ ਸਿੰਘ ਬਰਨਾਲਾ, ਮਹਿੰਦਰ ਸਿੰਘ ਖੜਕ ਸਿੰਘ ਵਾਲਾ, ਜਗਰਾਜ ਸਿੰਘ ਮਾਨਸਾ, ਲਾਭ ਸਿੰਘ ਖੋਖਰ ਹਾਜ਼ਰ ਸਨ।