‘ਆਪ’ ਨੂੰ ਵੱਡਾ ਝਟਕਾ: ਨੌਜਵਾਨਾਂ ਨੇ ਛੱਡੀ ਆਮ ਆਦਮੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ’ਚ ਹੋਏ ਸ਼ਾਮਲ
ਪਿੰਡ ਸਰਦੂਲੇਵਾਲਾ ਵਿਖੇ ਹੋਏ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
Publish Date: Mon, 10 Aug 2026 04:27 PM (IST)
Updated Date: Mon, 10 Aug 2026 04:46 PM (IST)
- ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ। ਸਰਦੂਲਗੜ੍ਹ ਦੇ ਪਿੰਡ ਸਰਦੂਲੇਵਾਲਾ ਵਿੱਚ ਆਮ ਆਦਮੀ ਪਾਰਟੀ ਦੇ ਕਈ ਪੁਰਾਣੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਪਾਰਟੀ ਛੱਡਣ ਵਾਲਿਆਂ ਵਿੱਚ ਕਈ ਅਜਿਹੇ ਨੌਜਵਾਨ ਸ਼ਾਮਲ ਹਨ, ਜੋ ਸਾਲ 2014 ਤੋਂ ‘ਆਪ’ ਨਾਲ ਜੁੜੇ ਹੋਏ ਸਨ।
- ਪਿੰਡ ਸਰਦੂਲੇਵਾਲਾ ਵਿਖੇ ਹੋਏ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਇਸ ਮੌਕੇ ਐਡਵੋਕੇਟ ਈਮਾਨ ਸਿੰਘ ਖਾਰਾ ਵੱਲੋਂ ਬੀਰਾ ਸਿੰਘ ਚੌਹਾਨ, ਭੁਪਿੰਦਰ ਸਿੰਘ ਯਾਦਵ, ਬਲਜਿੰਦਰ ਸਿੰਘ ਖਾਲਸਾ, ਚਮਕੌਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਮਾਖਾ, ਕਾਲੀ ਸਿੰਘ, ਰਾਜਵਿੰਦਰ ਸਿੰਘ, ਜਗਸੀਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ, ਸਤਿਗੁਰ ਸਿੰਘ, ਸੁਖਵਿੰਦਰ ਸਿੰਘ ਬਬਲਾ, ਬਲਜਿੰਦਰ ਸਿੰਘ ਕਾਕਾ, ਜਸਵੀਰ ਸਿੰਘ ਜੱਸਾ ਸਿੰਘ, ਸੋਨੂੰ ਸਿੰਘ, ਮੰਗੂ ਸਿੰਘ, ਕਾਲਾ ਸਿੰਘ, ਸੇਵਕ ਸਿੰਘ, ਸਿੰਘ, ਜੀਤ ਸਿੰਘ, ਜਗਵਿੰਦਰ ਵਰਮਾ, ਕਾਲਾ ਸਿੰਘ, ਲਾਭ ਸਿੰਘ, ਬੀਰਾ ਸਿੰਘ ਸੰਧੂ, ਸਤਨਾਮ ਸਿੰਘ, ਬਲਦੇਵ ਸਿੰਘ, ਨਿੱਕਾ ਸਿੰਘ ਤੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹੋਰ ਨੌਜਵਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕੇ ਪਾਰਟੀ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉਤਰੇਗੀ। ਇਸ ਮੌਕੇ ਪਾਰਟੀ ਦੇ ਆਗੂ ਜਸਵਿੰਦਰ ਸਿੰਘ ਭਾਊ, ਮਹਿੰਦਰ ਸਿੰਘ ਜਟਾਣਾ ਤੇ ਹੋਰ ਹਾਜਰ ਸਨ।