ਮਜੀਠੀਆ ਵੱਲੋਂ ਅਕਾਲੀ ਦਲ ਨੂੰ ਇਕਜੁੱਟ ਕਰਨਾ ਸ਼•ਲਾਘਾਯੋਗ : ਰਘੁਵੀਰ ਸਿੰਘ
6 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ
Publish Date: Wed, 04 Feb 2026 08:00 PM (IST)
Updated Date: Thu, 05 Feb 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 6 ਮਹੀਨੇ ਜ਼ੇਲ੍ਹ ਵਿੱਚ ਰਹਿਣ ਤੋਂ ਬਾਅਦ ਬਾਹਰ ਆਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਨਿਧੜਕ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਨੂੰ ਮਜ਼ਬੂਤ ਅਤੇ ਇੱਕ-ਜੁੱਟ ਕਰਨ ਦਾ ਐਲਾਨ ਕੀਤਾ ਹੈ।ਬਿਕਰਮ ਸਿੰਘ ਮਜੀਠੀਆ ਰੁੱਸੇ ਅਕਾਲੀ ਨੇਤਾਵਾਂ ਨੂੰ ਵਾਪਸ ਲਿਆਉਣ ਲਈ ਯਤਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬੁਲਾਰੇ ਰਘੁਵੀਰ ਸਿੰਘ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਰੁੱਸੇ ਅਤੇ ਵੱਖ ਹੋਏ ਅਕਾਲੀ ਨੇਤਾਵਾਂ ਨੂੰ ਪਾਰਟੀ ਅੰਦਰ ਵਾਪਸ ਲਿਆਉਣ ਦਾ ਕੀਤਾ ਗਿਆ ਐਲਾਨ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ-ਜੁੱਟ ਹੋ ਕੇ ਤਕੜਾ ਹੈ ਤੇ ਕੁਝ ਪੰਜਾਬ ਵਿਰੋਧੀ ਤਾਕਤਾਂ ਅਕਾਲੀ ਦਲ ਨੂੰ ਖੇਰੂੰ-ਖੇਰੂੰ ਕਰਨ |ਤੇ ਲੱਗੀਆਂ ਹੋਈਆਂ ਹਨ। ਪਰ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਂਦੇ ਹੀ ਕਿਹਾ ਹੈ ਕਿ ਉਹ ਸਾਰੇ ਅਕਾਲੀ ਨੇਤਾਵਾਂ ਨੂੰ ਪਾਰਟੀ ਅੰਦਰ ਵਾਪਸ ਲਿਆ ਕੇ ਅਕਾਲੀ ਦਲ ਨੂੰ ਮਜ਼ਬੂਤ ਬਣਾਉਣਗੇ ਅਤੇ ਪੰਜਾਬ ਅੰਦਰ ਆਉਂਦੀ ਸਰਕਾਰ ਅਕਾਲੀ ਦਲ ਦੀ ਹੋਵੇਗੀ। ਰਘੁਵੀਰ ਸਿੰਘ ਨੇ ਕਿਹਾ ਕਿ ਰੁੱਸੇ,ਨਿਰਾਸ਼ ਅਤੇ ਵੱਖ ਹੋਏ ਸਾਰੇ ਅਕਾਲੀ ਨੇਤਾਵਾਂ ਨੂੰ ਅਕਾਲੀ ਦਲ ਦੇ ਝੰਡੇ ਹੇਠਾਂ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਵਖਰੇਵੇਂ, ਮਤਭੇਦ ਹੋ ਸਕਦੇ ਹਨ। ਪਰ ਉਨ੍ਹਾਂ ਨੂੰ ਖਤਮ ਵੀ ਕੀਤਾ ਜਾ ਸਕਦਾ ਹੈ। ਬਿਕਰਮ ਸਿੰਘ ਮਜੀਠੀਆ ਦਾ ਇਹ ਯਤਨ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਚਿੰਤਾ ਵਿੱਚੋਂ ਨਿਕਲਿਆ ਏਕਤਾ ਦਾ ਇੱਕ ਹੋਕਾ ਹੈ। ਬਿਕਰਮ ਸਿੰਘ ਮਜੀਠੀਆ ਦੇ ਇਸ ਯਤਨ ਨਾਲ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਅਕਾਲੀ ਦਲ ਨੂੰ ਇੱਕ ਮਜ਼ਬੂਤ ਪਾਰਟੀ ਬਣਾ ਕੇ ਪੰਜਾਬ ਦੇ ਹਿੱਤਾਂ ਦੀ ਲੜਾਈ ਪੰਜਾਬ ਤੇ ਕੇਂਦਰ ਵਿੱਚ ਮਜ਼ਬੂਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਪ੍ਰਤੀ ਫ਼ਿਕਰਮੰਦ ਹੈ ਅਤੇ ਦਿੱਲੀ ਵਾਲੀਆਂ ਪਾਰਟੀਆਂ ਨੂੰ ਪੰਜਾਬ ਦਾ ਉਹ ਮੋਹ ਨਹੀਂ ਆਉਂਦਾ ਜੋ ਅਕਾਲੀ ਦਲ ਦੇ ਦਿਲ ਵਿੱਚ ਹੈ।