ਮਾਨਸਾ ਵਿਖੇ ਭਾਜਪਾ ਵੱਲੋਂ ਚੋਣ ਸਰਗਰਮੀ ਤੇਜ਼
ਭਾਜਪਾ ਵੱਲੋਂ ਆਉਣ ਵਾਲੀਆਂ ਨਗਰ ਕੌਂਸਲ
Publish Date: Fri, 30 Jan 2026 05:52 PM (IST)
Updated Date: Sat, 31 Jan 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਤੇ ਵਿਧਾਨ ਸਭਾ ਚੋਣਾਂ 2027 ਸਬੰਧੀ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹਨ। ਇਸ ਸਬੰਧ ’ਚ ਲਗਾਤਾਰ ਮੀਟਿੰਗਾਂ ਕਰਕੇ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤੇ ਭਾਜਪਾ ਸਰਕਲ 2 ਮਾਨਸਾ ਦੀ ਮੀਟਿੰਗ ਸ਼ਨਿੱਚਰਵਾਰ ਨੂੰ ਰੱਖੀ ਹੋਈ ਹੈ। ਪਿਛਲੇ ਦਿਨਾਂ ਦੌਰਾਨ ਨਿਯੁਕਤ ਕੀਤੇ ਅਹੁਦੇਦਾਰਾਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ-ਕਲਿਆਣਕਾਰੀ ਸਕੀਮਾਂ ਤੇ ਭਾਜਪਾ ਦੀਆਂ ਨੀਤੀਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫ਼ੈਲਾਈ ਜਾ ਰਹੀ ਹੈ। ਭਾਜਪਾ ਸਰਕਲ 2 ਮਾਨਸਾ ਪ੍ਰਧਾਨ ਪ੍ਰੇਮ ਸਾਗਰ ਭੋਲਾ ਨੇ ਜਾਣਕਾਰੀ ਦਿੱਤੀ ਕਿ ਪਾਰਟੀ ਵੱਲੋਂ ਲਗਾਤਾਰ ਭਾਜਪਾ ਦੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਕੇਂਦਰੀ ਸਕੀਮਾਂ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਵਰਕਰਾਂ ਨਾਲ ਮੀਟਿੰਗ ਰੱਖੀ ਗਈ ਹੈ ਅਤੇ ਇਸ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ।