ਭਾਜਪਾ ਨੇ ਭੀਖੀ ਸਰਕਲ ਦੇ ਚੁਣੇ ਅਹੁਦੇਦਾਰ
ਭਾਰਤੀ ਜਨਤਾ ਪਾਰਟੀ ਨੇ ਭੀਖੀ ਸਰਕਲ ਦੇ
Publish Date: Wed, 21 Jan 2026 06:54 PM (IST)
Updated Date: Thu, 22 Jan 2026 04:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਭਾਜਪਾ ਨੇ ਭੀਖੀ ਸਰਕਲ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਭਾਜਪਾ ਵੱਲੋਂ ਪਾਰਟੀ ਦੇ ਕੀਤੇ ਜਾ ਰਹੇ ਵਿਸਥਾਰ ਦੇ ਮੱਦੇਨਜ਼ਰ ਭੀਖੀ ਸਰਕਲ ਦੇ ਪ੍ਰਧਾਨ ਵਿਵੇਕ ਜੈਨ ਬੱਬੂ, ਜਨਰਲ ਸਕੱਤਰ ਚਿਨਕੂ ਸਿੰਗਲਾ ਤੇ ਰੋਹਤਾਸ਼ ਵਿੱਕੀ, ਉਪ ਪ੍ਰਧਾਨ ਪ੍ਰਦੀਪ ਦੀਪੂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਹੈ ਤੇ ਨੌਜਵਾਨ ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਹਨ। ਬੱਬੀ ਦਾਨੇਵਾਲੀਆਂ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਹਾਈਕਮਾਂਡ ਦੇ ਆਦੇਸ਼ ’ਤੇ ਕੀਤੀਆਂ ਗਈਆਂ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨੌਜ਼ਵਾਨਾਂ ਨੂੰ ਅਹੁਦੇ ਤੇ ਸਨਮਾਨ ਦੇਣ ਤੋਂ ਇਲਾਵਾ ਵੱਡੀ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ, ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ।