ਭਾਜਪਾ ਨੇ ਨਰੇਗਾ ਵਰਕਰਾਂ ਨੂੰ ਜੀ ਰਾਮ ਜੀ ਸਕੀਮ ਬਾਰੇ ਕੀਤਾ ਜਾਗਰੂਕ
ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ
Publish Date: Thu, 29 Jan 2026 07:05 PM (IST)
Updated Date: Thu, 29 Jan 2026 07:07 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ
ਝੁਨੀਰ : ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ ਦੇ ਮੰਡਲ ਰਾਏਪੁਰ ਦੇ ਪਿੰਡ ਛਾਪਿਆਂਵਾਲੀ ਵਿੱਚ ਜੀ ਰਾਮ ਜੀ ਸਕੀਮ ਨੂੰ ਲੈ ਕੇ ਪਿੰਡ ਦੇ ਲੋਕਾਂ ਅਤੇ ਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਦੀਆਂ ਹੋਰ ਸਕੀਮਾਂ ਤੇ ਪਿੰਡ ਦੇ ਲੋਕਾਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਗੋਮਾ ਰਾਮ ਪੂਨੀਆ ਅਤੇ ਜ਼ਿਲ੍ਹਾ ਜਨਰਲ ਸੈਕਟਰੀ ਜਸਪ੍ਰੀਤ ਸਿੰਘ ਬੁਰਜ ਨੇ ਕਿਹਾ ਕਿ ਭਾਰਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਰਾਹੀਂ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਲੱਕੀ ਸ਼ਰਮਾ, ਵਾਈਸ ਪ੍ਰਧਾਨ ਰਾਮ ਚੰਦਰ, ਸਰਕਲ ਪ੍ਰਧਾਨ ਹਰਦੀਪ ਸਿੰਘ ਅਰਸ਼ ਮਾਖਾ, ਪ੍ਰਿਤਪਾਲ ਸਿੰਘ, ਓਬੀਸੀ ਜ਼ਿਲ੍ਹਾ ਮਾਨਸਾ ਵਾਈਸ ਪ੍ਰਧਾਨ ਅਮਰਜੀਤ ਸਿੰਘ ਤੇ ਹੋਰ ਵਰਕਰ ਆਦਿ ਮੌਜੂਦ ਸਨ।