ਭਾਜਪਾ ਨੇ ਜੀ ਰਾਮ ਜੀ ਸਕੀਮ ਬਾਰੇ ਦੱਸਿਆ
ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ
Publish Date: Mon, 19 Jan 2026 06:44 PM (IST)
Updated Date: Tue, 20 Jan 2026 04:13 AM (IST)
ਰਮਨਦੀਪ ਸਿੰਘ ਸੰਧੂ ਪੰਜਾਬੀ ਜਾਗਰਣ, ਝੁਨੀਰ : ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ ਦੇ ਮੰਡਲ ਝੁਨੀਰ ਦੇ ਪਿੰਡ ਘੁੱਦੂਵਾਲਾ ਵਿਚ ਜੀਰਾਮ ਜੀ ਸਕੀਮ ਨੂੰ ਲੈ ਕੇ ਪਿੰਡ ਦੇ ਲੋਕਾਂ ਦੇ ਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਹੋਰ ਸਕੀਮਾਂ ਤੇ ਪਿੰਡ ਦੇ ਲੋਕਾਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਗੋਮਾ ਰਾਮ ਪੂਨੀਆ ਤੇ ਜ਼ਿਲ੍ਹਾ ਜਨਰਲ ਸੈਕਟਰੀ ਜਸਪ੍ਰੀਤ ਸਿੰਘ ਬੁਰਜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਰਤ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਰਾਹੀਂ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਜਪਾ ਨਾਲ ਜੁੜ ਰਿਹਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਯੂਥ ਪ੍ਰਧਾਨ ਗੁਰਚਰਨ ਸਿੰਘ, ਯੂਥ ਆਗੂ ਲੱਕੀ ਸ਼ਰਮਾ ਤੇ ਜੈਪਾਲ ਖੈਰਾ ਤੇ ਪਾਰਟੀ ਦੇ ਹੋਰ ਵਰਕਰ ਸ਼ਾਮਲ ਸਨ।