- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ

ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ ਦੇ ਮੰਡਲ ਝੁਨੀਰ ਦੇ ਪਿੰਡ ਘੁੱਦੂਵਾਲਾ ਵਿੱਚ ਜੀਰਾਮ ਜੀ ਸਕੀਮ ਨੂੰ ਲੈ ਕੇ ਪਿੰਡ ਦੇ ਲੋਕਾਂ ਦੇ ਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਦੀਆਂ ਹੋਰ ਸਕੀਮਾਂ ਤੇ ਪਿੰਡ ਦੇ ਲੋਕਾਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਗੋਮਾ ਰਾਮ ਪੂਨੀਆ ਅਤੇ ਜ਼ਿਲ੍ਹਾ ਜਨਰਲ ਸੈਕਟਰੀ ਜਸਪ੍ਰੀਤ ਸਿੰਘ ਬੁਰਜ ਨੇ ਇਸ ਮੌਕੇ ਕਿਹਾ ਕਿ ਭਾਰਤ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਰਾਹੀਂ ਵੱਡੇ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਤੇ ਜ਼ਿਲ੍ਹੇ ਦੇ ਯੂਥ ਪ੍ਰਧਾਨ ਗੁਰਚਰਨ ਸਿੰਘ, ਯੂਥ ਆਗੂ ਲੱਕੀ ਸ਼ਰਮਾ ਅਤੇ ਜੈਪਾਲ ਖੈਰਾ ਤੇ ਪਾਰਟੀ ਦੇ ਹੋਰ ਵਰਕਰ ਸ਼ਾਮਲ ਸਨ।