ਭਾਜਪਾ ਨੇ ਜੀ ਰਾਮ ਜੀ ਸਕੀਮ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਭਾਰਤੀ ਜਨਤਾ ਪਾਰਟੀ
Publish Date: Sat, 24 Jan 2026 08:03 PM (IST)
Updated Date: Sun, 25 Jan 2026 04:19 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਝੁਨੀਰ : ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਸਰਦੂਲਗੜ੍ਹ ਦੇ ਮੰਡਲ ਝੁਨੀਰ ਦੇ ਪਿੰਡ ਘੁੱਦੂਵਾਲਾ ’ਚ ਜੀਰਾਮਜੀ ਸਕੀਮ ਨੂੰ ਲੈ ਕੇ ਪਿੰਡ ਦੇ ਲੋਕਾਂ ਦੇ ਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਹੋਰ ਸਕੀਮਾਂ ਤੇ ਪਿੰਡ ਦੇ ਲੋਕਾਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਗੋਮਾ ਰਾਮ ਪੂਨੀਆ ਤੇ ਜ਼ਿਲ੍ਹਾ ਜਨਰਲ ਸੈਕਟਰੀ ਜਸਪ੍ਰੀਤ ਸਿੰਘ ਬੁਰਜ ਨੇ ਕਿਹਾ ਕਿ ਭਾਰਤ ਦੇਸ਼ ਦੇ ਵੱਖ ਵੱਖ ਸੂਬਿਆਂ ’ਚ ਕੇਂਦਰ ਸਰਕਾਰ ਦੀਆਂ ਸਕੀਮਾਂ ਰਾਹੀਂ ਵੱਡੇ ਪੱਧਰ ’ਤੇ ਵਿਕਾਸ ਕੰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਦੀਆਂ ਹੋਰ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਤੇ ਜ਼ਿਲ੍ਹੇ ਦੇ ਯੂਥ ਪ੍ਰਧਾਨ ਗੁਰਚਰਨ ਸਿੰਘ, ਯੂਥ ਆਗੂ ਲੱਕੀ ਸ਼ਰਮਾ ਤੇ ਜੈਪਾਲ ਖੈਰਾ ਤੇ ਪਾਰਟੀ ਦੇ ਹੋਰ ਵਰਕਰ ਸ਼ਾਮਲ ਸਨ।