ਭਾਰਤੀ ਜਨਤਾ ਯੁਵਾ ਮੋਰਚਾ ਨੇ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ
ਭਾਰਤੀ ਜਨਤਾ ਯੁਵਾ ਮੋਰਚਾ
Publish Date: Wed, 25 Feb 2026 06:43 PM (IST)
Updated Date: Thu, 26 Feb 2026 04:08 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਦੀ ਅਗਵਾਈ ਹੇਠ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ। ਇਸ ਵਿਰੋਧ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਏਆਈ ਸਮਿੱਟ ਦਾ ਮਕਸਦ ਨੌਜਵਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨਾ, ਸਟਾਰਟਅੱਪ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਅਤੇ ਭਾਰਤ ਨੂੰ ਵਿਸ਼ਵ ਪੱਧਰ ‘ਤੇ ਡਿਜੀਟਲ ਲੀਡਰ ਬਣਾਉਣਾ ਹੈ ਪਰ ਕਾਂਗਰਸ ਪਾਰਟੀ ਹਰ ਸਕਾਰਾਤਮਕ ਪਹਿਲ ਨੂੰ ਵੀ ਰਾਜਨੀਤਿਕ ਚਸ਼ਮੇ ਨਾਲ ਦੇਖਦੀ ਹੈ। ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਸੀਂ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵਿਕਾਸ ਤੇ ਨਵੀਨਤਾ ਦੇ ਰਸਤੇ ’ਤੇ ਅੱਗੇ ਵਧਣ ਅਤੇ ਭਰਮ ਪ੍ਰਚਾਰ ਤੋਂ ਸਾਵਧਾਨ ਰਹਿਣ। ਮੰਡਲ ਪ੍ਰਧਾਨ ਅਸ਼ੀਸ਼ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸਿਆਸੀ ਰਾਜਨੀਤੀ ਤੋਂ ਉੱਪਰ ਉੱਠ ਕੇ ਸੋਚਣ ਦੀ ਲੋੜ ਹੈ। AI ਵਰਗੀ ਅਗੇਤੀ ਤਕਨੀਕ ਭਾਰਤ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਕਾਂਗਰਸ ਨੂੰ ਚਾਹੀਦਾ ਹੈ ਕਿ ਉਹ ਦੇਸ਼ ਦੇ ਹਿਤ ਵਿੱਚ ਸਕਾਰਾਤਮਕ ਭੂਮਿਕਾ ਨਿਭਾਏ ਅਤੇ ਨੌਜਵਾਨਾਂ ਦੇ ਸੁਨਿਹਰੇ ਭਵਿੱਖ ਲਈ ਸਹਿਯੋਗ ਦੇਵੇ। ਇਸ ਰੋਸ ਮੁਜ਼ਾਹਰੇ ’ਚ ਜ਼ਿਲ੍ਹਾ ਮਹਾਮੰਤਰੀ ਮੁਨੀਸ਼ ਬੱਬੀ ਦਾਨੇਵਾਲੀਆ, ਜਸਪ੍ਰੀਤ ਸਿੰਘ, ਜਿਲਾ ਉਪ ਪ੍ਰਧਾਨ ਵਿਨੋਦ ਕਾਲੀ, ਰਾਮਚੰਦਰ, ਪ੍ਰਦੀਪ ਮਾਖਾ, ਰਮੇਸ਼ ਪਰੋਚਾ, ਜਸਵੰਤ ਟੈਣੀ, ਨਿਰਮਲ ਸਿੰਘ, ਦਿਲਬਾਗ ਸਿੰਘ,ਪ੍ਰੇਮ ਜੋਗਾ, ਲੱਕੀ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਹੋਏ|