2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤੇਗੀ ਭਾਜਪਾ : ਪ੍ਰੇਮ ਸਾਗਰ
ਕੌਂਸਲਰ ਅਤੇ ਭਾਰਤੀ
Publish Date: Sun, 18 Jan 2026 08:00 PM (IST)
Updated Date: Mon, 19 Jan 2026 04:18 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕੌਂਸਲਰ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੇਮ ਸਾਗਰ ਭੋਲਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਾਅਦੇ ਅਤੇ ਫੋਕੇ ਐਲਾਨਾਂ ਨੂੰ ਲੋਕ ਸਮਝ ਚੁੱਕੇ ਹਨ। ਇਹ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਅਤੇ ਭਾਜਪਾ ਆਗੂ ਪ੍ਰੇਮ ਸਾਗਰ ਭੋਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ 2027 ਵਿੱਚ ਭਾਜਪਾ ਆਪਣੀ ਤਾਕਤ ਸਾਬਤ ਕਰੇਗੀ। ਉਨ੍ਹਾਂ ਅਨੁਸਾਰ, ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਅਤੇ ਪਿਛਲੀਆਂ ਸਰਕਾਰਾਂ ਦੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਵਾਗਡੋਰ ਭਾਜਪਾ ਦੇ ਹੱਥਾਂ ਵਿੱਚ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਧੱਕੇਸ਼ਾਹੀ ਅਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਚੋਣਾਂ ਜਿੱਤਣ ਲਈ ਕਰੇਗੀ, ਪਰ ਪੰਜਾਬ ਦੇ ਹਿੱਤਾਂ ਲਈ ਜਾਗਰੂਕ ਲੋਕ ਇਸ ਲੜਾਈ ਵਿੱਚ ਭਾਜਪਾ ਨੂੰ ਆਪਣਾ ਵਿਕਲਪ ਮੰਨਦੇ ਹੋਏ ਉਸ ਦੇ ਉਮੀਦਵਾਰਾਂ ਨੂੰ ਵੱਡਾ ਸਮਰਥਨ ਦੇਣਗੇ। ਭੋਲਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਵੀ ਭਾਜਪਾ ਦੀ ਲਹਿਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸੱਤਾ ਭਾਜਪਾ ਦੇ ਹੱਥਾਂ ਵਿੱਚ ਹੋਵੇਗੀ।