2027 ‘ਚ ਬਣੇਗੀ ਪੰਜਾਬ ’ਚ ਭਾਜਪਾ ਦੀ ਸਰਕਾਰ : ਮੰਗਤ ਰਾਏ ਬਾਂਸਲ ਭਾਰਤੀ ਜਨਤਾ ਪਾਰਟੀ ਭਾਰਤੀ ਜਨਤਾ ਪਾਰਟੀ
Publish Date: Tue, 04 Aug 2026 04:41 PM (IST)
Updated Date: Tue, 04 Aug 2026 04:43 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀ ਸਿਫ਼ਾਰਸ਼ ’ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਆਗੂ ਮੰਗਤ ਰਾਏ ਬਾਂਸਲ ਨੂੰ ਪਾਰਟੀ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ਨਾਲ ਮਾਨਸਾ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਨਿਯੁਕਤੀ ਦੀ ਘੋਸ਼ਣਾ ਹੁੰਦਿਆਂ ਹੀ ਸ਼ਹਿਰ ਦੇ ਬਾਰਾ ਹੱਟਾ ਚੌਂਕ ਵਿਖੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਇਕ-ਦੂਜੇ ਨੂੰ ਲੱਡੂ ਖੁਆ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਕਈ ਆਗੂਆਂ ਨੇ ਇਸ ਨਿਯੁਕਤੀ ਨੂੰ ਪਾਰਟੀ ਸੰਗਠਨ ਲਈ ਅਹਿਮ ਫ਼ੈਸਲਾ ਕਰਾਰ ਦਿੱਤਾ। ਇਸ ਮੌਕੇ ਨਵ-ਨਿਯੁਕਤ ਸੂਬਾ ਸਕੱਤਰ ਮੰਗਤ ਰਾਏ ਬਾਂਸਲ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਬਾਂਸਲ ਨੇ ਕਿਹਾ ਕਿ ਭਾਜਪਾ ਦਾ ਜਨ ਅਧਾਰ ਪੰਜਾਬ ਵਿਚ ਲਗਾਤਾਰ ਵਧ ਰਿਹਾ ਹੈ ਤੇ ਸੂਬੇ ਦੇ ਲੋਕ ਰਵਾਇਤੀ ਰਾਜਨੀਤੀ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਪਹਿਲਾਂ ਨਾਲੋਂ ਕਈ ਗੁਣਾ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਆਪਣੇ ਦਮ ’ਤੇ ਸਰਕਾਰ ਬਣਾਉਣ ’ਚ ਸਫ਼ਲ ਰਹੇਗੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮੰਗਤ ਰਾਏ ਬਾਂਸਲ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਮਾਨਸਾ ਸਮੇਤ ਸਮੁੱਚੇ ਮਾਲਵਾ ਖੇਤਰ ਵਿੱਚ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਸਟੇਟ ਮੈਂਬਰ ਮੱਖਣ ਲਾਲ, ਸਤੀਸ਼ ਗੋਇਲ, ਮੰਡਲ ਪ੍ਰਧਾਨ ਅਸ਼ੀਸ਼ ਅਗਰਵਾਲ, ਵਿਨੋਦ ਕਾਲੀ, ਰਜਿੰਦਰ ਰਾਜੀ ਭੀਖੀ, ਜਸਪ੍ਰੀਤ ਸਿੰਘ, ਅਮਰਜੀਤ ਸਿੰਘ ਕਟੌਦੀਆ, ਮਾਧੋ ਮੁਰਾਰੀ ਸ਼ਰਮਾ, ਕੌਂਸਲਰ ਪ੍ਰਵੀਨ ਟੋਨੀ, ਕੌਂਸਲਰ ਕਮਲੇਸ਼ ਰਾਣੀ, ਬਿੰਦਰਪਾਲ ਗਰਗ, ਵਿਨੋਦ ਕਾਲੀ, ਵਿਨੋਦ ਭੰਮਾ, ਭਾਜਪਾ ਆਗੂ ਰਜਿੰਦਰ ਰਾਜੀ ਭੀਖੀ ਆਦਿ ਹਾਜ਼ਰ ਸਨ।