- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਵੀਡੀਓ ਰਾਹੀਂ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮ ਛੱਡ ਕੇ ਪੁਲਿਸ ਜਬਰ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 11 ਵਜੇ ਤੱਕ ਵੱਖ-ਵੱਖ ਥਾਣਿਆਂ ਅੱਗੇ ਰੋਸ ਧਰਨੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਕੰਮ ਹੋਣ ਦੇ ਬਾਵਜੂਦ ਲੋਕਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਪਹੁੰਚਣਾ ਚਾਹੀਦਾ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਝੰਡਾ ਸਿੰਘ ਜੇਠੂਕੇ ਨੇ ਮਾਨਸਾ ਵਿੱਚ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭੰਮੇ ਕਲਾਂ ਦੇ ਨੌਜਵਾਨ ਦੀ ਲਾਸ਼ ਨੂੰ ਜਦੋਂ ਮਾਨਸਾ ਲਿਜਾਇਆ ਜਾ ਰਿਹਾ ਸੀ ਤਾਂ ਪੁਲਿਸ ਨੇ ਧੱਕੇ ਨਾਲ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ। ਉਨ੍ਹਾਂ ਮੰਗ ਕੀਤੀ ਕਿ ਲਾਸ਼ ਤੁਰੰਤ ਮਾਪਿਆਂ ਨੂੰ ਸੌਂਪੀ ਜਾਵੇ, ਕਿਉਂਕਿ ਸਸਕਾਰ ਕਿਵੇਂ ਕਰਨਾ ਹੈ, ਇਹ ਫ਼ੈਸਲਾ ਲੈਣਾ ਮਾਪਿਆਂ ਦਾ ਅਧਿਕਾਰ ਹੈ।
ਇੱਕ ਵੀਡੀਓ ਰਾਹੀਂ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮ ਛੱਡ ਕੇ ਪੁਲਿਸ ਜਬਰ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 11 ਵਜੇ ਤੱਕ ਵੱਖ-ਵੱਖ ਥਾਣਿਆਂ ਅੱਗੇ ਰੋਸ ਧਰਨੇ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਕੰਮ ਹੋਣ ਦੇ ਬਾਵਜੂਦ ਲੋਕਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਪਹੁੰਚਣਾ ਚਾਹੀਦਾ ਹੈ।
ਉਨ੍ਹਾਂ ਐਲਾਨ ਕੀਤਾ ਕਿ ਉਹ ਅੱਜ ਵੱਡਾ ਜਥਾ ਲੈ ਕੇ ਮਾਨਸਾ ਪਹੁੰਚਣਗੇ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਕਮੇਟੀ ਵੱਲੋਂ ਲਾਏ ਧਰਨੇ ਦੀਆਂ ਮੋਹਰੀ ਕਤਾਰਾਂ ਵਿੱਚ ਬੈਠਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹ ਸਮਝਦੀ ਹੈ ਕਿ ਧੱਕੇਸ਼ਾਹੀ ਨਾਲ ਮੋਰਚਾ ਚੁਕਵਾ ਦਿੱਤਾ ਜਾਵੇਗਾ ਤਾਂ ਇਹ ਉਸ ਦਾ ਵਹਿਮ ਹੈ।
ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਪਹਿਲਾਂ ਵੀ ਤੂਰ ਵੰਜਾਰਾ ਵਿੱਚ ਮਾਪਿਆਂ ਨੂੰ ਘੜੀਸ ਕੇ ਥਾਣਿਆਂ ਅਤੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਸਸਕਾਰ ਕਿਸੇ ਹੋਰ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕਰੀਬ 500 ਲੋਕਾਂ ਦੀ ਮੌਜੂਦਗੀ ਵਿੱਚ ਨੌਜਵਾਨ ਦੀ ਲਾਸ਼ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈਣ ਦੀ ਕਾਰਵਾਈ ਕੀਤੀ ਗਈ ਹੈ, ਜਿਸ ਦੀ ਉਹ ਪੁਰਜ਼ੋਰ ਨਿਖੇਧੀ ਕਰਦੇ ਹਨ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪੁਲਿਸ ਦੀ ਕਥਿਤ ਧੱਕੇਸ਼ਾਹੀ ਨੂੰ ਹੁਣ ਨਾ ਰੋਕਿਆ ਗਿਆ ਤਾਂ ਭਵਿੱਖ ਵਿੱਚ ਲੋਕਾਂ ਨਾਲ ਹੋਰ ਵੀ ਜ਼ੁਲਮ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਲਗਾਤਾਰ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਕਥਿਤ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਕਿਸਾਨ ਆਗੂ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਜਬਰ ਖ਼ਿਲਾਫ਼ ਥਾਣਿਆਂ ਅੱਗੇ ਲੱਗਣ ਵਾਲੇ ਧਰਨਿਆਂ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।