35 ਲੱਖ ਨਾਲ ਬਣ ਰਿਹੈ ਬਲਾਕ ਪ੍ਰਾਇਮਰੀ ਹੈਲਥ ਯੂਨਿਟ : ਬੁੱਧ ਰਾਮ
ਆਮ ਆਦਮੀ ਪਾਰਟੀ ਵੱਲੋਂ ਸਿਹਤ ਪ੍ਰਤੀ
Publish Date: Fri, 13 Feb 2026 07:22 PM (IST)
Updated Date: Sat, 14 Feb 2026 04:12 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ‘ਆਪ’ ਵੱਲੋਂ ਸਿਹਤ ਪ੍ਰਤੀ ਸੁਧਾਰਾਂ ਸੰਬੰਧੀ ਵੱਡੀ ਪਹਿਲਕਦਮੀ ਕਰਦਿਆਂ ਹਲਕੇ ਅੰਦਰ ਅਤਿ ਆਧੁਨਿਕ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਦਾ ਅੱਜ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਤਿਆਰ ਕੀਤਾ ਜਾਵੇਗਾ। ਇਸ ਨਵੇਂ ਯੂਨਿਟ ਨਾਲ ਮਰੀਜ਼ਾਂ ਨੂੰ ਬਿਹਤਰ ਇਲਾਜ, ਸੁਵਿਧਾਜਨਕ ਬੈਠਕ ਥਾਵਾਂ ’ਤੇ ਸੁਧਰੇ ਹੋਏ ਸਿਹਤ ਸੇਵਾਵਾਂ ਮਿਲਣਗੀਆਂ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਇਕੇ ਨੇ ਕਿਹਾ ਕਿ ਇਸ ਯੂਨਿਟ ਦੇ ਬਣਨ ਨਾਲ ਮਰੀਜ਼ਾਂ ਨੂੰ ਟੈਸਟ ਤੇ ਇਲਾਜ ਦੀਆਂ ਸਹੂਲਤਾਂ ਹੋਰ ਸੁਧਰਣਗੀਆਂ ਅਤੇ ਭੀੜ ਘਟੇਗੀ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਤੇ ਕਸਬਿਆਂ ’ਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਵੱਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ। ਨਵਾਂ ਬਲਾਕ ਬਣਨ ਨਾਲ ਡਾਕਟਰੀ ਸਟਾਫ਼ ਨੂੰ ਵੀ ਵੱਖਰਾ ਅਤੇ ਸੁਚੱਜਾ ਕਾਰਜਸਥਲ ਮਿਲੇਗਾ। 35 ਲੱਖ ਦੀ ਲਾਗਤ ਨਾਲ ਬਣ ਰਿਹਾ। ਇਹ ਬਲਾਕ ਪ੍ਰਾਇਮਰੀ ਹੈਲਥ ਯੂਨਿਟ ਬੁਢਲਾਡਾ ਵਾਸੀਆਂ ਲਈ ਵੱਡੀ ਸੌਗਾਤ ਹੈ। ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਬੁਢਲਾਡਾ ’ਚ ਸਿਹਤ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਤੇ ਨਵੇਂ ਪ੍ਰੋਜੈਕਟ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਇਸ ਮੌਕੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ ਤੇ ਐੱਸਐੱਮਓ ਬੁਢਲਾਡਾ ਡਾ. ਸਰਬਜੀਤ ਸਿੰਘ ਤੋਂ ਇਲਾਵਾ ਸਟਾਫ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।