ਜਸਵਿੰਦਰ ਜੌੜਕੀਆਂ, ਸਰਦੂਲਗੜ੍ਹ : ਸ਼੍ਰੀ ਗੁਰੁ ਨਾਨਕ ਦੇਵ ਦੀ 550 ਸਾਲਾ ਪ੍ਰਕਾਸ਼ ਉਤਸਵ ਮੌਕੇ ਗਰਗ ਟ੍ਰੇਡਿੰਗ ਕੰਪਨੀ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਇਕ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਬਲੱਡ ਬੈਂਕ ਮਾਨਸਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸਦਾ ਉਦਘਾਟਨ ਥਾਣਾ ਸਰਦੂਲਗੜ੍ਹ ਦੇ ਮੁੱਖੀ ਸੰਦੀਪ ਭਾਟੀ ਵੱਲੋਂ ਕੀਤਾ ਗਿਆ। ਇਸ ਕੈਂਪ ਵਿਚ 50 ਖ਼ੂਨਦਾਨੀਆਂ ਨੇ ਆਪਣਾ ਖ਼ੂਨਦਾਨ ਕੀਤਾ। ਇਸ ਮੌਕੇ ਭਾਟੀ ਨੇ ਕਿਹਾ ਕਿ ਖੂਨਦਾਨ ਇਕ ਮਹਾਂਦਾਨ ਹੈ, ਇਸ ਨਾਲ ਕਿਸੇ ਲੋੜਬੰਦ ਨੂੰ ਖ਼ੂਨ ਦੇ ਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਅਜਿਹੇ ਕੈਂਪ ਲਗਾ ਕੇ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਮਾਰਕਿਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਰਾਜੇਸ਼ ਗਰਗ, ਮਨਜੀਤ ਸਿੰਘ ਐੱਸਡੀਉ ਬਿਜਲੀ ਬੋਰਡ, ਆਤਮਾ ਸਿੰਘ ਜੇਈ ਬਿਜਲੀ ਬੋਰਡ, ਪੰਕਜ਼ ਗਰਗ ਟਾਟਾ, ਸੋਮਨਾਥ ਗਰਗ, ਵਿਕਰਮ ਗਰਗ, ਭੋਜ ਰਾਜ, ਚਰਨਜੀਤ ਸਿੰਘ ਚਹਿਲ ਆਦਿ ਮੌਜੂਦ ਸਨ।