ਪੱਤਰ ਪ੍ਰਰੇਰਕ, ਸਰਦੂਲਗੜ੍ਹ : ਕਾਂਗਰਸੀ ਆਗੂ ਸੂਖਵਿੰਦਰ ਸਿੰਘ ਸੁੱਖਾ ਭਾਊ ਨੇ ਨਵੀਂ ਪਿਰਤ ਪਾਉਂਦਿਆਂ ਆਪਣੇ ਸਵਰਗਵਾਸੀ ਪਿਤਾ ਜਰਨੈਲ ਸਿੰਘ ਭਾਊ (100) ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਮੌਕੇ ਖ਼ੂਨਦਾਨ ਕੈਂਪ ਲਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਖ਼ੂਨਦਾਨ ਕੈਂਪ ਦੌਰਾਨ ਸਿਵਲ ਹਸਪਤਾਲ ਮਾਨਸਾ ਦੇ ਬਲੱਡ ਬੈਂਕ ਦੀ ਟੀਮ ਅਮਨਦੀਪ ਸਿੰਘ ਜੋਗਾ ਅਤੇ ਵਿਜੈ ਕੁਮਾਰ ਦੀ ਅਗਵਾਈ ਵਿਚ ਖ਼ੂਨ ਇਕੱਤਰ ਕਰਨ ਲਈ ਪਹੁੰਚੀ। ਇਸ ਮੌਕੇ 50 ਸਵੈ-ਇੱਛਤ ਖ਼ੂਨਦਾਨੀਆਂ ਨੇ ਆਪਣਾ ਖ਼ੂਨਦਾਨ ਕੀਤਾ। ਅੰਤਿਮ ਅਰਦਾਸ ਮੌਕੇ ਪਹੁੰਚੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਜ਼ਿਲ੍ਹਾ ਪ੍ਰਧਾਨ ਬਿਕਰਮ ਮੋਫਰ, ਜੀਵਨ ਦਾਸ ਬਾਵਾ, ਰਾਮ ਸਿੰਘ ਸਰਦੂਲਗੜ੍ਹ, ਰਾਜੇਸ਼ ਗਰਗ, ਜਗਸੀਰ ਸਿੰਘ ਮੀਰਪੁਰ, ਕਾਕਾ ਉੱਪਲ, ਮਥਰਾ ਦਾਸ ਗਰਗ ਆਦਿ ਨੇ ਰਾਏ ਸਿੰਘ ਨੂੰ ਸ਼ਰਧਾਂਜਲੀ ਦਿੱਤੀ।