ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਲਾਇਆ ਖੂਨਦਾਨ ਕੈਂਪ
ਸਮਾਜ ਸੇਵੀ ਤੇ ਖੂਨਦਾਨੀ ਗੁਰਪ੍ਰੀਤ ਸਿੰਘ
Publish Date: Sun, 08 Mar 2026 07:12 PM (IST)
Updated Date: Mon, 09 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਝੁਨੀਰ : ਸਮਾਜ ਸੇਵੀ ਤੇ ਖੂਨਦਾਨੀ ਗੁਰਪ੍ਰੀਤ ਸਿੰਘ ਭੰਮਾਂ ਦੇ ਗ੍ਰਹਿ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਮੌਕੇ ਵੱਖ ਵੱਖ ਸੰਸਥਾਵਾਂ, ਖੂਨਦਾਨੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਰਾਜਨੀਤਕ ਤੇ ਸਮਾਜਿਕ ਆਗੂਆਂ ਨੇ ਆਪਣੀ ਹਾਜ਼ਰੀ ਲਗਵਾਈ। ਭੋਗ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕੀਤਾ। ਇਸ ਖੁਸ਼ੀ ਦੇ ਮੌਕੇ ਯੂਨਾਇਟਡ ਵੈਲਫ਼ੇਅਰ ਕਲੱਬ ਬਠਿੰਡਾ ਅਤੇ ਕ੍ਰਿਸਕੋ ਆਰਗੇਨਿਕ ਫ਼ਾਰਮਿੰਗ ਭੰਮੇਂ ਕਲਾਂ ਦੇ ਸਹਿਯੋਗ ਨਾਲ ਪਰਿਵਾਰ ਵੱਲੋਂ ਇੱਕ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਮਾਨਸਾ ਦੇ ਬਲੱਡ ਬੈਂਕ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ। ਇਸ ਮੌਕੇ 40 ਸਵੈ-ਇਛੁੱਕ ਖੂਨਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਪੂਰੇ ਜ਼ਿਲ੍ਹੇ ਤੋਂ ਵੱਖ ਵੱਖ ਸ਼ਖ਼ਸੀਅਤਾਂ ਨੇ ਪਹੁੰਚਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕੀਤੀ।