ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ
ਨੇੜਲੇ ਪਿੰਡ ਹਾਕਮਵਾਲਾ ਦੇ ਸਹੀਦ ਬਾਬਾ
Publish Date: Sat, 03 Jan 2026 05:47 PM (IST)
Updated Date: Sun, 04 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਨੇੜਲੇ ਪਿੰਡ ਹਾਕਮਵਾਲਾ ਦੇ ਸ਼ਹੀਦ ਬਾਬਾ ਜੀਵਨ ਸਿੰਘ ਯੂਥ ਵਾਲਮੀਕ ਕਲੱਬ ਵੱਲੋਂ ਨੇਕੀ ਫਾਉਂਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਾਇਆ ਗਿਆ। ਕੈਂਪ ’ਚ ਮੁੱਖ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਜਿਥੇ ਬਲਵਿੰਦਰ ਸਿੰਘ ਪਟਵਾਰੀ ਨੇ ਨੌਜਵਾਨਾਂ ਦੇ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਆਖਿਆ ਕਿ ਅਜੋਕੇ ਸਮੇਂ ਵਿੱਚ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ। ਲੱਖਾਂ ਹੀ ਮਰੀਜ਼ ਜ਼ਿੰਦਗੀ ਦੀ ਜੰਗ ਜਿੱਤਣ ਲਈ ਮੌਤ ਨਾਲ ਜੂਝ ਰਹੇ ਹਨ ਅਜਿਹੇ ਵਿਚ ਖ਼ੂਨਦਾਨ ਲੋੜਵੰਦਾਂ ਲਈ ਖੂਨ ਦੀ ਇੱਕ ਇੱਕ ਬੂੰਦ ਬਹੁ ਕੀਮਤੀ ਹੈ। ਜ਼ਿੰਦਗੀ ’ਚ ਵੱਧ ਤੋਂ ਵੱਧ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਲੋੜਵੰਦਾਂ ਦੀ ਜਾਨ ਬਚਾਈ ਜਾ ਸਕੇ। ਖ਼ੂਨਦਾਨ ਸਫ਼ਲ ਬਣਾਉਣ ਲਈ ਗ੍ਰਾਮ ਪੰਚਾਇਤ ਅਤੇ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ 20 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੱਬਲ, ਪੱਤਰਕਾਰ ਦਰਸ਼ਨ ਹਾਕਮਵਾਲਾ, ਨੇਕੀ ਫਾਉਂਡੇਸ਼ਨ ਦੀ ਟੀਮ, ਬਲੱਡ ਬੈਂਕ ਮਾਨਸਾ ਦੇ ਸਟਾਫ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਪਾਲੂ, ਮੀਤ ਪ੍ਰਧਾਨ ਗੁਰਦੀਪ ਸਿੰਘ ਦੀਪਾ, ਖ਼ਜ਼ਾਨਚੀ ਸੁਖਵਿੰਦਰ ਸਿੰਘ ਕਾਜੂ ਸਕੱਤਰ ਗੁਰਬਾਜ ਸਿੰਘ, ਮੁੱਖ ਸਲਾਹਕਾਰ ਕੇਵਲ ਸਿੰਘ, ਡਾ. ਸੈਕਟਰੀ ਅਵਤਾਰ ਸਿੰਘ, ਗਗਨਦੀਪ ਸਿੰਘ, ਪ੍ਰੈਸ ਸਕੱਤਰ ਕਮਲਪ੍ਰੀਤ ਸਿੰਘ, ਸਲਾਹਕਾਰ ਕਾਲਾ ਸਿੰਘ, ਮਨਪ੍ਰੀਤ ਸਿੰਘ, ਕਾਗਜਕਾਰੀ ਮੈਂਬਰ ਤੇ ਤਰਨਪ੍ਰੀਤ ਸਿੰਘ, ਸੁਖਪ੍ਰੀਤ ਸੁਖੀ, ਜੱਸੀ ਆਦਿ ਮੌਜੂਦ ਸਨ।