ਦਿ ਰਾਇਲ ਗਰੁੱਪ ਆਫ਼ ਕਾਲਜਿਜ਼ ਦੀਆਂ ਦੋਵੇਂ ਕਬੱਡੀ ਟੀਮਾਂ ਨੇ ਜਿੱਤੇ ਸੋਨ ਤਗਮੇ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ
Publish Date: Mon, 05 Oct 2026 04:22 PM (IST)
Updated Date: Mon, 05 Oct 2026 04:23 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖੁਰਦ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਕਬੱਡੀ ਟੀਮਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਆਪਣੇ ਨਾਮ ਕੀਤੇ। ਲੜਕੀਆਂ ਦੀ ਟੀਮ ਨੇ ਸਰਕਲ ਸਟਾਈਲ ਕਬੱਡੀ ਵਿਚ ਜਦਕਿ ਲੜਕਿਆਂ ਦੀ ਟੀਮ ਨੇ ਨੈਸ਼ਨਲ ਸਟਾਈਲ ਕਬੱਡੀ ਵਿਚ ਜਿੱਤ ਦਰਜ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਸਮੂਹ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਖੇਡ ਵਿਭਾਗ ਦੇ ਪ੍ਰੋਫੈਸਰ ਕੁਲਦੀਪ ਸਿੰਘ ਅਤੇ ਪ੍ਰੋਫੈਸਰ ਹਰਵਿੰਦਰ ਸਿੰਘ ਨੂੰ ਦਿੰਦਿਆਂ ਕਿਹਾ ਕਿ ਟੀਮਾਂ ਦੀ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਅਹਿਮ ਯੋਗਦਾਨ ਹੈ। ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਇਹ ਮਾਣ ਨਾਲ ਕਿਹਾ ਜਾ ਸਕਦਾ ਹੈ ਕਿ ਰੌਇਲ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀ ਸਿਰਫ਼ ਪੜ੍ਹਾਈ ਵਿੱਚ ਹੀ ਨਹੀਂ, ਸਗੋਂ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਮੱਲਾਂ ਮਾਰ ਰਹੇ ਹਨ।