ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਦੀ ਮੀਟਿੰਗ 'ਚ ਵੱਡਾ ਫ਼ੈਸਲਾ, CBI ਜਾਂਚ ਸਬੰਧੀ ਲਿਖਤੀ ਜਵਾਬ ਸੌਂਪਿਆ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਕਮੇਟੀ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿਟ ਅਤੇ ਇਨਸਾਫ਼ ਕਮੇਟੀ ਵਿਚਕਾਰ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਸਿਟ ਨਾਲ ਤੀਜੀ ਮੀਟਿੰਗ ਹੋਈ ਹੈ ਅਤੇ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਜਵਾਬ ਇਨਸਾਫ਼ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ। ਇਸ ਬਾਅਦ ਇਨਸਾਫ਼ ਕਮੇਟੀ ਵੱਲੋਂ ਮੀਟਿੰਗ ਕਰਕੇ ਮੰਗਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਟੀਮ ਨਾਲ ਮੁੜ ਮੀਟਿੰਗ ਜਲਦ ਹੋਵੇਗੀ ਦਾ ਦਾਅਵਾ ਸਿਟ ਵੱਲੋਂ ਕੀਤਾ ਗਿਆ ਹੈ। ਇਸ ਮੀਟਿੰਗ ਦੌਰਾਨ ਕਮਿਸ਼ਨਰ ਕੰਵਲਪ੍ਰੀਤ ਕੌਰ, ਗ੍ਰਹਿ ਸਕੱਤਰ ਅਪਨੀਤ ਰਿਆਤ ਅਤੇ ਮਾਨਸਾ
Publish Date: Fri, 23 Oct 2026 03:07 PM (IST)
Updated Date: Fri, 23 Oct 2026 03:08 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਕਮੇਟੀ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿਟ ਅਤੇ ਇਨਸਾਫ਼ ਕਮੇਟੀ ਵਿਚਕਾਰ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਸਿਟ ਨਾਲ ਤੀਜੀ ਮੀਟਿੰਗ ਹੋਈ ਹੈ ਅਤੇ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਜਵਾਬ ਇਨਸਾਫ਼ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ। ਇਸ ਬਾਅਦ ਇਨਸਾਫ਼ ਕਮੇਟੀ ਵੱਲੋਂ ਮੀਟਿੰਗ ਕਰਕੇ ਮੰਗਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਟੀਮ ਨਾਲ ਮੁੜ ਮੀਟਿੰਗ ਜਲਦ ਹੋਵੇਗੀ ਦਾ ਦਾਅਵਾ ਸਿਟ ਵੱਲੋਂ ਕੀਤਾ ਗਿਆ ਹੈ। ਇਸ ਮੀਟਿੰਗ ਦੌਰਾਨ ਕਮਿਸ਼ਨਰ ਕੰਵਲਪ੍ਰੀਤ ਕੌਰ, ਗ੍ਰਹਿ ਸਕੱਤਰ ਅਪਨੀਤ ਰਿਆਤ ਅਤੇ ਮਾਨਸਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਇਲਾਵਾ ਡੀਆਈਜੀ ਹਰਜੀਤ ਸਿੰਘ , ਐਸਐਸਪੀ ਮਾਨਸਾ ਵੈਭਵ ਚੌਧਰੀ ਮੌਜੂਦ ਸਨ।
ਗ੍ਰਹਿ ਸਕੱਤਰ ਅਪਨੀਤ ਰਿਆਤ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਕਮੇਟੀ ਨਾਲ ਮੀਟਿੰਗ ਹੋਈ ਹੈ। ਉਨ੍ਹਾਂ ਵੱਲੋਂ ਰੱਖੀਆਂ ਗਈਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਇਨ੍ਹਾਂ ਸਬੰਧੀ ਲਿਖਤੀ ਜਵਾਬ ਵੀ ਸੌਂਪ ਦਿੱਤਾ ਗਿਆ ਹੈ। ਹੁਣ ਇਨਸਾਫ਼ ਕਮੇਟੀ ਵੱਲੋਂ ਇਨ੍ਹਾਂ ’ਤੇ ਵਿਚਾਰ ਕੀਤਾ ਜਾਣਾ ਹੈ, ਜਿਸ ਤੋਂ ਬਾਅਦ ਮੁੜ ਮੀਟਿੰਗ ਹੋਵੇਗੀ। ਉਨ੍ਹਾਂ ਦੱਸਿਆ ਕਿ 14 ਨੁਕਾਤੀ ਜੋ ਵੀ ਮੰਗਾਂ ਸਨ, ਜਿਸ ’ਤੇ ਸਰਕਾਰ ਵੱਲੋਂ ਕਦਮ ਚੁੱਕੇ ਗਏ ਹਨ। ਉਨ੍ਹਾਂ ਸਬੰਧੀ ਐਕਸ਼ਨ ਕਮੇਟੀ ਨੂੰ ਲਿਖਤੀ ਸੌਂਪ ਦਿੱਤਾ ਗਿਆ ਹੈ, ਜਿਸ ਦੇ ਬਾਅਦ ਫ਼ਿਰ ਮੀਟਿੰਗ ਹੋਵੇਗੀ। ਉਨ੍ਹਾਂ ਮੰਗਾਂ ਵਿੱਚ ਉਨ੍ਹਾਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ ਅਤੇ ਸੀਬੀਆਈ ਵੱਲੋਂ ਜਾਂਚ ਸ਼ੁਰੂ ਵੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਤੋਂ ਸੀਨੀਅਰ ਡਾਕਟਰਾਂ ਤੋਂ ਕਰਵਾਉਣ ਲਈ ਸਰਕਾਰ ਵੱਲੋਂ ਸਹਿਮਤੀ ਦਿੱਤੀ ਗਈ ਹੈ।
ਗ੍ਰਹਿ ਸਕੱਤਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਿਹਤ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਤਿੰਨ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਇੱਕ ਲਾਇਸੰਸ ਸਸਪੈਂਡ ਕੀਤਾ ਹੈ ਅਤੇ ਕੈਮਿਸਟ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ। ਇਹ ਮੁਹਿੰਮ ਜਾਰੀ ਹੈ ਅਤੇ ਜਾਰੀ ਰਹੇਗੀ। ਕਮੇਟੀ ਦੀ ਪਰਵਿੰਦਰ ਸਿੰਘ ਯਾਦਗਾਰੀ ਬੁੱਤ ਲਗਾਉਣ ਦੀ ਮੰਗ ’ਤੇ ਸਰਕਾਰੀ ਜ਼ਮੀਨ ਜੋ ਸਟੇਡੀਅਮ ਆਦਿ ਹੈ ਉਥੇ ਬੁੱਤ ਲਗਾਇਆ ਜਾਵੇ। ਐਸਐਚਓ, ਡਰੱਗ ਇੰਸਪੈਕਟਰ ਅਤੇ ਡੀਐਸਪੀ ਵੱਲੋਂ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਆਰਡਰ ਵੀ ਜਲਦ ਦਿੱਤੇ ਜਾਣਗੇ। ਕੋਈ ਟਰੋੋਮਾ ਸੈਂਟਰ ਬਣਦਾ ਹੈ ਤਾਂ ਉਹ ਪਰਵਿੰਦਰ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ। ਪਰਿਵਾਰ ਦੀ ਮੰਗ ਸੀ ਕਿ ਇਸ ਕੇਸ ਦਾ ਨਿਪਟਾਰਾ ਜਲਦ ਫਾਸਟ ਟ੍ਰੈਕ ਰਾਹੀਂ ਕਰਵਾਇਆ ਜਾਵੇ। ਹੁਣ ਸੀਬੀਆਈ ਕੋਲ ਇਹ ਜਾਂਚ ਹੈ ਅਤੇ ਇਸ ਲਈ ਸਿਫ਼ਾਰ਼ਸ ਸਾਡੇ ਵੱਲੋਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀ ਜ਼ਖਮੀ ਹੋਏ ਹਨ। ਉਨ੍ਹਾਂ ਦਾ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਪੰਜ ਪੰਜ ਰੁਪਏ ਦੇ ਚੈੱਕ ਜਲਦ ਸੌਂਪੇ ਜਾਣਗੇ। ਪ੍ਰੈਗਬਾਲਿਨ ਕੈਪਸੂਲ ’ਤੇ ਕੰਟਰੋਲ ਕੀਤਾ ਜਾਵੇ। ਫਲੈਕਸ ਪਾੜਨ ਸਬੰਧੀ ਵਿਅਕਤੀਆਂ ’ਤੇ ਪਰਚੇ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਇਸ ਸਬੰਧੀ ਪੁਲਿਸ ਕਾਰਵਾਈ ਕਰ ਰਹੀ ਹੈ। ਪਰਿਵਾਰ ਨੂੰ ਪ੍ਰਾਪਰ ਸੁਰੱਖਿਆ ਪ੍ਰੋਵਾਈਡ ਕਰਨ ਦੀ ਮੰਗ ਕੀਤੀ ਜਾਵੇ। ਇੰਨ੍ਹਾਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ। ਪੋਸਟਮਾਰਟਮ ਜ਼ਾਂਚ ਦਾ ਜ਼ਰੂਰੀ ਹਿੱਸਾ ਹੈ। ਸੀਬੀਆਈ ਜਾਂਚ ਕਰ ਰਹੀ ਹੈ ਅਤੇ ਉਹ ਰਾਬਤਾ ਕਰ ਰਹੀ ਹੈ।