ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਪੇਰੂ ਦੀ ਰਾਜਧਾਨੀ ਲੀਮਾ ਵਿਚ ਹੋਈ ਜੂਨੀਅਰ ਵਰਲਡ ਨਿਸ਼ਾਨੇਬਾਜ਼ੀ ਚੈਂਪੀਅਨਸ਼ਪਿ ਵਿੱਚੋਂ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਨਵਦੀਪ ਕੌਰ ਸੇਖੋਂ ਦਾ ਸਰਕਾਰੀ ਹਾਈ ਸਕੂਲ ਬੋੜਾਵਾਲ ਦੀ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਕਰਨਲ ਗੁਰਚਰਨ ਸਿੰਘ ਸੇਖੋਂ ਨੇ ਬੋਲਦਿਆਂ ਕਿਹਾ ਕਿ ਨਵਦੀਪ ਕੌਰ ਨੇ ਪਿੰਡ ਬੋੜਾਵਾਲ ਦਾ ਨਾਮ ਵਿਸ਼ਵ ਦੇ ਨਕਸ਼ੇ 'ਤੇ ਚਮਕਾਇਆ ਹੈ ਅਤੇ ਸਾਡਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਮੁੱਖ ਅਧਿਆਪਕ ਹਰਜਿੰਦਰ ਸਿੰਘ ਨੇ ਨਵਦੀਪ ਕੌਰ ਦੀ ਇਸ ਪ੍ਰਰਾਪਤੀ 'ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪੇ੍ਰਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸੇਵਾ ਸਿੰਘ ਸੇਖੋਂ ਨੇ ਨਿਭਾਈ। ਇਸ ਮੌਕੇ ਸਕੂਲ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਨਵਦੀਪ ਕੌਰ ਸੇਖੋਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਅਧਿਆਪਕ ਸੁਖਚੈਨ ਬਾਵਾ, ਦਮਨਜੀਤ ਸਿੰਘ, ਨਿਤਿਨ ਕੁਮਾਰ, ਅੰਮਿ੍ਤ ਸਿੰਘ,ਧਰਮਜੀਤ ਸਿੰਘ, ਕਰਮਜੀਤ ਕੌਰ, ਜਤਿੰਦਰ ਕੌਰ, ਹਰਮੀਤ ਕੌਰ, ਨੀਤੂ ਰਾਣੀ, ਸਿਮਰਨ, ਕਿਰਨ ਬਾਲਾ ਅਤੇ ਗੁਰਪ੍ਰਰੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰੋਜਨ ਰਾਮ, ਉਪ ਚੇਅਰਮੈਨ ਗੁਰਜੰਟ ਸਿੰਘ, ਜਸਪਾਲ ਸਿੰਘ, ਹਰਮੀਤ ਸਿੰਘ,ਗੁਰਪ੍ਰਰੀਤ ਕੌਰ, ਨਵਦੀਪ ਕੌਰ ਦੇ ਪਿਤਾ ਅਵਤਾਰ ਸਿੰਘ ਅਤੇ ਜਗਦੀਪ ਸਿੰਘ ਸ਼ਾਮਲ ਸਨ।