ਗੈਸ ਏਜੰਸੀ ਨੇੜੇ ਮਿਲੀ ਨੌਜਵਾਨ ਦੀ ਲਾਸ਼
ਸ਼ਹਿਰ ਦੀ ਸੰਘਣੀ ਆਬਾਦੀ
Publish Date: Fri, 13 Feb 2026 07:34 PM (IST)
Updated Date: Sat, 14 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਸ਼ਹਿਰ ਦੀ ਸੰਘਣੀ ਆਬਾਦੀ ਪੁਰਾਣੀ ਗੈਸ ਏਜੰਸੀ ਰੋਡ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦ ਇੱਕ ਖਾਲੀ ਪਲਾਟ ਵਿੱਚ ਨੌਜਵਾਨ ਦੀ ਲਾਸ਼ ਮਿਲੀ। ਇਸ ਦੇ ਬਾਅਦ ਤੁਰੰਤ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਨੇ ਤੁਰੰਤ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਥਾਣਾ ਸਿਟੀ ਬੁਢਲਾਡਾ ਦੇ ਜਾਂਚ ਅਧਿਕਾਰੀ ਮੋਹਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਦੁਪਹਿਰ ਬਾਅਦ ਪਤਾ ਲੱਗਿਆ ਸੀ ਕਿ ਇੱਕ ਲਾਸ਼ ਪੁਰਾਣੀ ਗੈਸ ਏਜੰਸੀ ਕੋਲ ਪਈ ਹੈ। ਇਸ ਦੇ ਬਾਅਦ ਉਹ ਤੁਰੰਤ ਉਥੇ ਪਹੁੰਚੇ। ਆਸ ਪਾਸ ਦੇ ਥਾਣਿਆਂ ਨਾਲ ਸੰਪਰਕ ਕਰਨ ’ਤੇ ਉਕਤ ਨੌਜਵਾਨ ਦੀ ਸ਼ਨਾਖ਼ਤ ਹਰਵਿੰਦਰ ਸਿੰਘ ਪਿੰਡ ਅਤਲਾ ਖੁਰਦ ਵੱਜੋਂ ਹੋਈ। ਉਨ੍ਹਾਂ ਦੱਸਿਆ ਕਿ ਉਸ ਦੀ ਮੌਤ ਹੋਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇਸ ਲਾਸ਼ ਨੂੰ ਬੁਢਲਾਡਾ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਲੋਕਾਂ ’ਚ ਚਰਚਾ ਹੈ ਕਿ ਇਸ ਨੌਜਵਾਨ ਦੀ ਹੋਈ ਮੌਤ ਪਿੱਛੇ ਨਸ਼ਾ ਵੀ ਕਾਰਨ ਹੋ ਸਕਦਾ ਹੈ।