ਨਾਬਾਲਿਗਾ ਦੀ ਮੌਤ, ਨੌਜਵਾਨ ਖ਼ਿਲਾਫ਼ ਕੇਸ ਦਰਜ
ਮਾਨਸਾ ਦੇ ਪਿੰਡ ਬੁਰਜ ਰਾਠੀ
Publish Date: Fri, 27 Mar 2026 09:18 PM (IST)
Updated Date: Sat, 28 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਇੱਥੋਂ ਦੇ ਪਿੰਡ ਬੁਰਜ ਰਾਠੀ ’ਚ ਇਕ 17 ਸਾਲਾ ਲੜਕੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਕਾਰਨ ਉਸ ਦੀ ਮੌਤ ਹੋ ਜਾਣ ਦੀ ਗੱਲ ਕਹੀ ਜਾ ਰਹੀ ਹੈ। ਉਧਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਇਕ ਨੌਜਵਾਨ ਉਸ ‘ਤੇ ਵਿਆਹ ਲਈ ਦਬਾਅ ਬਣਾ ਰਿਹਾ ਸੀ। ਇਸ ਕਾਰਨ ਪਰੇਸ਼ਾਨ ਹੋ ਉਸ ਨੇ ਇਹ ਕਦਮ ਚੁੱਕਿਆ ਹੈ। ਘਟਨਾ ਉਪਰੰਤ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਜੋਗਾ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਕੁਲਦੀਪ ਸਿੰਘ ਵਾਸੀ ਭੈਣੀਬਾਘਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।