ਸਾਬਕਾ ਫ਼ੌਜੀਆਂ/ਵਿਧਵਾਵਾਂ ਤੇ ਆਸ਼ਰਿਤਾਂ ਲਈ ਕੈਂਪ ਅੱਜ
ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ
Publish Date: Tue, 13 Jan 2026 06:27 PM (IST)
Updated Date: Wed, 14 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚਡੀਐਫਸੀ ਬੈਂਕ ਦੇ ਸਹਿਯੋਗ ਨਾਲ 10ਵੇਂ ਆਰਮਡ ਫੋਰਸਿਜ਼ ਵੈਟਰਨਰਜ਼ ਦਿਵਸ ‘ਤੇ ਜ਼ਿਲ੍ਹਾ ਮਾਨਸਾ ਦੇ ਸਾਬਕਾ ਸੈਨਿਕ, ਵਿਧਵਾਵਾਂ ਅਤੇ ਆਸ਼ਰਿਤਾਂ ਦੀ ਸਪਰਸ਼ ਹਾਜ਼ਰੀ ਬਾਰੇ ਵਿਸ਼ੇਸ਼ ਕੈਂਪ 14 ਜਨਵਰੀ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਸੇਵਾਮੁਕਤ) ਨੇ ਦੱਸਿਆ ਕਿ ਜੋ ਸਪਰਸ਼ ਰਾਹੀਂ ਫ਼ੌਜੀ ਪੈਨਸ਼ਨ ਲੈ ਰਹੇ ਹਨ। ਉਨ੍ਹਾਂ ਦੀ ਸਹੂਲਤ ਲਈ ਇਹ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਜਾਂਦੀ ਹੈ ਕਿ ਸਮੂਹ ਸਾਬਕਾ ਸੈਨਿਕ, ਵਿਧਵਾਵਾਂ ਅਤੇ ਆਸ਼ਰਿਤ ਜਿੰਨ੍ਹਾਂ ਨੇ ਸਪਰਸ਼ ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣੇ ਹਨ ਜਾਂ ਸਪਰਸ਼ ਸਬੰਧੀ ਕੋਈ ਵੀ ਕੰਮ ਜਾਂ ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਵਿਖੇ ਪਹੁੰਚ ਕਰ ਸਕਦੇ ਹਨ।