- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕਾਂ ਦੀ ਪਛਾਣ ਵਾਰਡ ਨੰਬਰ-4 ਵਾਸੀ ਹਰਨੂਰ ਸਿੰਘ (23) ਅਤੇ ਉਸ ਦੀ ਮਾਤਾ ਸਰਬਜੀਤ ਕੌਰ (45) ਵਜੋਂ ਹੋਈ ਹੈ। ਦੋਵੇਂ ਪਿੰਡ ਖੋਖਰ ਤੋਂ ਰਿਸ਼ਤੇਦਾਰੀ ’ਚੋਂ ਕਾਰ ਰਾਹੀਂ ਮਾਨਸਾ ਵਾਪਸ ਆ ਰਹੇ ਸਨ। ਮਹਿਕ ਹੋਟਲ ਨੇੜੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਮਾਨਸਾ ਸ਼ਹਿਰ ਦੇ ਲਿੰਕ ਰੋਡ ’ਤੇ ਮਹਿਕ ਹੋਟਲ ਨੇੜੇ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਾਰਡ ਨੰਬਰ-4 ਵਾਸੀ ਹਰਨੂਰ ਸਿੰਘ (23) ਅਤੇ ਉਸ ਦੀ ਮਾਤਾ ਸਰਬਜੀਤ ਕੌਰ (45) ਵਜੋਂ ਹੋਈ ਹੈ। ਦੋਵੇਂ ਪਿੰਡ ਖੋਖਰ ਤੋਂ ਰਿਸ਼ਤੇਦਾਰੀ ’ਚੋਂ ਕਾਰ ਰਾਹੀਂ ਮਾਨਸਾ ਵਾਪਸ ਆ ਰਹੇ ਸਨ। ਮਹਿਕ ਹੋਟਲ ਨੇੜੇ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਥਾਣਾ ਸਿਟੀ-2 ਮਾਨਸਾ ਦੀ ਮੁਖੀ ਬੇਅੰਤ ਕੌਰ ਨੇ ਦੱਸਿਆ ਕਿ ਹਾਦਸਾ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਦੋਵੇਂ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।