ਪੱਤਰ ਪ੍ਰਰੇਰਕ, ਬੁਢਲਾਡਾ : ਪਿੰਡ ਬੱਛੋਆਣਾ ਵਿਖੇ ਡੇਰੇ ਵਿੱਚ ਮੱਥਾ ਟੇਕਣ ਗਏ ਇਕ ਵਿਅਕਤੀ ਦੀ ਕਾਰ ਚੋਰੀ ਹੋ ਗਈ ਹੈ। ਚੋਰਾਂ ਦਾ ਕੁਝ ਵੀ ਪਤਾ ਨਹੀਂ ਚੱਲ ਸਕਿਆ। ਪੁਲਿਸ ਨੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਰੁਲਦੂ ਸਿੰਘ ਨੇ ਦੱਸਿਆ ਕਿ ਉਹ ਪਿੰਡ ਬੱਛੋਆਣਾ ਵਿਖੇ ਡੇਰੇ 'ਚ ਮੱਥਾ ਟੇਕਣ ਗਿਆ ਸੀ। ਇਸ ਦੌਰਾਨ ਉਸ ਦੀ ਕਾਰ ਕੋਈ ਚੋਰੀ ਕਰਕੇ ਲੈ ਗਿਆ। ਜਿਸ ਦੀ ਕੀਮਤ 48 ਹਜ਼ਾਰ ਰੁਪਏ ਦੇ ਕਰੀਬ ਸੀ। ਸਦਰ ਬੁਢਲਾਡਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।