ਸਰਸ ਮੇਲੇ ’ਚ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ
ਮਾਨਸਾ ਵਿੱਚ ਚੱਲ ਰਹੇ ਸਰਸ ਮੇਲੇ ਦੌਰਾਨ
Publish Date: Sun, 15 Mar 2026 07:50 PM (IST)
Updated Date: Mon, 16 Mar 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਇੱਥੇ ਚੱਲ ਰਹੇ ਸਰਸ ਮੇਲੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਹਨ। ਹਰ ਜਗ੍ਹਾ ਉਹ ਨਜ਼ਰ ਰੱਖ ਰਹੇ ਹਨ ਤੇ ਸ਼ਨਿੱਚਰਵਾਰ ਰਾਤ ਨੂੰ ਗੁਰਦਾਸ ਮਾਨ ਦੇ ਪ੍ਰੋਗਰਾਮ ਦੌਰਾਨ ਵੀ ਪੁਲਿਸ ਮੁਲਾਜ਼ਮਾਂ ਵਲੋਂ ਹਰ ਜਗ੍ਹਾ ਨਜ਼ਰ ਰੱਖੀ ਗਈ। ਮੁਲਾਜ਼ਮਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਨਸਾ ਦੇ ਪੁਲਿਸ ਮੁਖੀ ਭਗੀਰਥ ਸਿੰਘ ਮੀਨਾ ਕਪਤਾਨ ਪੁਲਿਸ (ਡੀ) ਮਨਮੋਹਨ ਸਿੰਘ ਔਲਖ, ਡੀਐਸਪੀ ਬੂਟਾ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਿਟੀ-1 ਦੇ ਮੁਖੀ ਸੁਖਜੀਤ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਮੁਲਾਜ਼ਮਾਂ ਨੂੰ ਖਾਣਾ ਵਰਤਾਇਆ। ਮੇਲੇ ਵਿੱਚ ਭਾਰੀ ਭੀੜ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਰਮੀ ਲਗਾਤਾਰ ਡਿਊਟੀ ਕਰ ਰਹੇ ਹਨ। ਪੁਲਿਸ ਪਾਰਟੀ ਵੱਲੋਂ ਵੀ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਲਾਜ਼ਮ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਖ਼ਿਆਲ ਰੱਖਣਾ ਵੀ ਲਾਜ਼ਮੀ ਹੈ।