ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਤੇ ਬੰਦੀ ਛੋੜ ਦਿਵਸ ਦਾ ਆਯੋਜਨ ਬਾਬਾ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ
Publish Date: Tue, 10 Nov 2026 04:57 PM (IST)
Updated Date: Tue, 10 Nov 2026 05:00 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਬਾਬਾ ਵਿਸ਼ਵਕਰਮਾ ਵੈਲਫ਼ੇਅਰ ਸੁਸਾਇਟੀ (ਰਜਿ.) ਪਿੰਡ ਭੁਪਾਲ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਪਾਤਸ਼ਾਹੀ ਨੌਵੀ ਪਿੰਡ ਭੁਪਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਕੌਰ ਸਿੰਘ ਕੋਟਲੀ ਨੇ ਕਥਾ ਰਾਹੀਂ ਸੰਗਤਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੁਰੂ ਦੇ ਲੜ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਨਸਾ ਤੋਂ ਵਿਧਾਇਕ ਡਾ. ਵਿਜੈ ਸਿੰਗਲਾ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ, ਭਾਜਪਾ ਆਗੂ ਮੰਗਤ ਰਾਏ ਬਾਂਸਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਲਿਬਰੇਸ਼ਨ ਦੇ ਕਾਮਰੇਡ ਸੁਰਿੰਦਰ ਕੁਮਾਰ ਸ਼ਰਮਾ, ਕਾਮਰੇਡ ਗੁਰਸੇਵਕ ਸਿੰਘ, ਕਾਮਰੇਡ ਬੂਟਾ ਸਿੰਘ, ਸਨਾਵਰ ਸਕੂਲ ਤੋਂ ਬਲਜੀਤ ਸਿੰਘ ਬੱਲੀ, ਆਦਰਸ਼ ਸਕੂਲ ਤੋਂ ਅਮਨਦੀਪ ਸਿੰਘ ਚਹਿਲ ਨੇ ਅੱਜ ਦੇ ਸੋਸ਼ਲ ਮੀਡੀਆ ਦੇ ਯੁੱਗ ਵਿਚ ਮੋਬਾਇਲ ਦੀ ਦੁਰਵਰਤੋਂ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਧਿਆਨ ਰੱਖਣ ਕੇ ਮੋਬਾਇਲ ਦੀ ਗਲਤ ਵਰਤੋਂ ਤਾਂ ਨਹੀਂ ਕਰ ਰਹੇ ਉਨ੍ਹਾਂ ਨੂੰ ਗੂਗਲ ਤੇ ਵਧੀਆ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਸੁਸਾਇਟੀ ਦੇ ਸਰਪ੍ਰਸਤ ਮਿਸਤਰੀ ਦੇਵ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਭੁਪਾਲ, ਮੀਤ ਪ੍ਰਧਾਨ ਚਮਕੌਰ ਸਿੰਘ, ਸਕੱਤਰ ਦਰਸ਼ਨ ਸਿੰਘ, ਖਜਾਨਚੀ ਬੂਟਾ ਸਿੰਘ ਪੰਚ, ਮੈਂਬਰ ਧੰਨਾ ਸਿੰਘ, ਸੇਵਕ ਸਿੰਘ, ਹਰਦੇਵ ਸਿੰਘ, ਨਛੱਤਰ ਸਿੰਘ ਗੁਰਜੰਟ ਸਿੰਘ ਮੈਂਬਰ, ਬੰਟੀ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਗੋਗੀ ਸਿੰਘ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਬਖਸੀਸ਼ ਸਿੰਘ, ਸੀਰਾ ਸਿੰਘ, ਸਰਪੰਚ ਗੁਰਜੀਤ ਕੌਰ, ਮੈਬਰ ਹੰਸਾ ਸਿੰਘ, ਗੁਰਜੰਟ ਸਿੰਘ, ਦੇਸਾ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।