ਮਾਨਸਾ ਪੁਲਿਸ ਨੇ 64 ਗੁੰਮ ਹੋਏ ਮੋਬਾਈਲ ਫ਼ੋਨ ਲੱਭ ਕੇ ਕੀਤੇ ਮਾਲਕਾਂ ਹਵਾਲੇ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ.
Publish Date: Thu, 02 Jul 2026 08:00 PM (IST)
Updated Date: Fri, 03 Jul 2026 04:14 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਜ਼ਿਲ੍ਹਾ ਪੁਲਿਸ ਮਾਨਸਾ ਭਾਵੇਂ ਨਿੱਤ ਦੇ ਧਰਨੇ, ਰੈਲੀਆਂ, ਨਸ਼ਿਆਂ ਨੂੰ ਰੋਕਣ ਲਈ ਦਿਨ/ਰਾਤ ਦੀਆਂ ਨਾਕਾਬੰਦੀ ਡਿਊਟੀਆਂ ਅਤੇ ਜ਼ਿਲ੍ਹਾ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੀਆਂ ਡਿਊਟੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀਆਂ ਸਖਤ ਡਿਊਟੀਆਂ ’ਚ ਰੁੱਝੀ ਹੋਈ ਹੈ, ਫ਼ਿਰ ਵੀ ਇੱਕ ਸੁਚੱਜੀ ਕਮਿਊਨਿਟੀ ਪੁਲੀਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫ਼ੋਨਾਂ ਨੂੰ ਸੀਈਆਈਆਰ (ਸੈਂਟਰਲ ਅਕਿਊਪਮੈਂਟ ਇਡੈਂਟਿਟੀ ਰਜਿਸਟਰ) ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰ ਕੇ ਉਨ੍ਹਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਵੀ ਮਾਨਸਾ ਪੁਲਿਸ ਵੱਲੋਂ ਬਹੁਤ ਮਹੱਤਵਪੂਰਣ ਰੋਲ ਅਦਾ ਕੀਤਾ ਜਾ ਰਿਹਾ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਵੱਲੋਂ ਇਹ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਗਿਆ। ਸੀਈਆਈਆਰ (ਸੈਂਟਰਲ ਅਕਿਊਪਮੈਂਟ ਇਡੈਂਟਿਟੀ ਰਜਿਸਟਰ) ਪੋਰਟਲ ਦੀ ਮਦਦ ਨਾਲ ਜ਼ਿਲ੍ਹਾ ਮਾਨਸਾ ਦੀ ਸਮੁੱਚੀ ਪੁਲਿਸ ਟੀਮ ਤੇ ਸਾਈਬਰ ਸੈੱਲ ਮਾਨਸਾ ਦੇ ਤਜਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਸ ਮੁਹਿੰਮ ਦੌਰਾਨ 64 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਅੱਜ ਉਨ੍ਹਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 10 ਲੱਖ ਬਣਦੀ ਹੈ। ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ, ਜਿਸ ਰਾਹੀ ਹੁਣ ਤੱਕ ਮਾਨਸਾ ਪੁਲਿਸ ਵੱਲੋਂ ਕੁੱਲ 708 ਮੋਬਾਈਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਾਨਸਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸਦੇ ਸਿੱਟੇ ਵਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਈਲ ਫੋਨ ਬਰਾਮਦ ਕਰਵਾ ਕੇ ਉਨ੍ਹਾਂ ਦੇ ਹਵਾਲੇ ਕੀਤੇ ਜਾਣਗੇ। ਐੱਸਐੱਸਪੀ ਮਾਨਸਾ ਵੱਲੋਂ ਅਖ਼ੀਰ ਵਿੱਚ ਸੀਈਆਈਆਰ ਪੋਰਟਲ ਸਬੰਧੀ ਜਾਣੂ ਕਰਵਾਉਂਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫ਼ੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਦੇ ਸਾਂਝ ਕੇਂਦਰ ਅਤੇ ਥਾਣਾ ਸਾਈਬਰ ਕ੍ਰਾਈਮ ’ਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਪਬਲਿਕ ਦੇ ਗੁੰਮਸੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਸਬੰਧੀ ਮਾਨਸਾ ਪੁਲਿਸ ਵੱਲੋਂ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।