ਮਜ਼ਦੂਰਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰੇਗੀ ਕੇਂਦਰ ਦੀ ਜੀ ਰਾਮ ਜੀ ਯੋਜਨਾ : ਇੰਦਰਜੀਤ ਸਿੰਘ
ਭਾਰਤੀ ਜਨਤਾ ਪਾਰਟੀ ਦੇ ਸਹਾਇਕ ਸੰਗਠਨ
Publish Date: Thu, 09 Apr 2026 04:29 PM (IST)
Updated Date: Fri, 10 Apr 2026 04:03 AM (IST)

ਫ਼ੋਟੋ : 08 ਐਮਏਐਨ ਕੈਪਸ਼ਨ : ਪਿੰਡ ਮੋਹਰ ਸਿੰਘ ਵਾਲਾ ਵਿਖੇ ਸੂਬਾ ਸਕੱਤਰ ਇੰਦਰਜੀਤ ਸਿੰਘ ਦਾ ਸਵਾਗਤ ਕਰਦੇ ਹੋਏ ਪਿੰਡ ਵਾਸੀ। ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ ਭੀਖੀ : ਭਾਰਤੀ ਜਨਤਾ ਪਾਰਟੀ ਦੇ ਸਹਾਇਕ ਸੰਗਠਨ ਵਿਕਸਤ ਭਾਰਤ ਜੀ ਰਾਮ ਜੀ ਸੈਲ ਦਾ ਸੂਬਾ ਸਕੱਤਰ ਇੰਦਰਜੀਤ ਸਿੰਘ ਮੋਹਰ ਸਿੰਘ ਵਾਲਾ ਨੂੰ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਿੰਡ ਪਹੁੰਚਣ ‘ਤੇ ਉਨਾਂ ਦਾ ਪਿੰਡ ਦੀ ਪੰਚਾਇਤ, ਮੋੋਹਤਬਰ ਵਿਅਕਤੀਆਂ, ਪਿੰਡ ਵਾਸੀਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਵਲੋਂ ਰੋਡ ਸ਼ੋਅ ਕਰਕੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਮੋਹਰ ਸਿੰਘ ਵਾਲਾ ਨੇ ਕਿਹਾ ਕਿ ਜੀ ਰਾਮ ਜੀ ਯੋਜਨਾ ਮਜਦੂਰ ਵਰਗ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਯੋਜਨਾ ਨਾਲ ਮਜ਼ਦੂਰਾਂ ਨੂੰ ਆਰਥਿਕ ਮਜ਼ਬੂਤੀ ਮਿਲਣ ਨਾਲ ਉਨ੍ਹਾਂ ਦੀ ਜੀਵਨਸ਼ੈਲੀ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਨਾਲ ਉਨ੍ਹਾਂ ਨੂੰ ਆਰਥਿਕ ਸਹਾਇਤਾ, ਬੀਮਾ ਸੁਵਿਧਾਵਾਂ ਤੇ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਤਹਿਤ ਮਜ਼ਦੂਰ ਵਰਗ ਨੂੰ ਜਾਗਰੂਕ ਕਰਕੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨਾਲ ਜੋੜਿਆ ਜਾਵੇਗਾ ਤਾਂ ਜੋ ਉਨ੍ਹਾਂ ਪੂਰੀ ਜਾਣਕਾਰੀ ਲੈ ਕੇ ਸਕੀਮਾਂ ਦਾ ਲਾਭ ਲੈਕੇ ਆਰਥਿਕ ਤੌਰ ‘ਤੇ ਮਜਬੂਤ ਹੋ ਸਕਣ। ਇੰਦਰਜੀਤ ਸਿੰਘ ਨੇ ਕਿਹਾ ਕਿ ਜੀ ਰਾਮ ਜੀ ਸਕੀਮ ਨਾਲ ਮਜਦੂਰਾਂ ਨੂੰ ਗਰੰਟਡ 125 ਦਿਨ ਰੋਜ਼ਗਾਰ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਲੋੜਾਂ ਨੂੰ ਅਸਾਨੀ ਨਾਲ ਪੂਰਾ ਕਰ ਸਕਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਕੀਮ ਦਾ ਲਾਭ ਪੰਜਾਬ ਦੇ ਹਰ ਯੋਗ ਵਿਅਕਤੀ ਨੂੰ ਦਿੱਤਾ ਜਾਵੇਗਾ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਸੋਚ ਹੈ ਕਿ ਦੇਸ਼ ਦੇ ਮਜਦੂਰ ਵਰਗ ਨੂੰ ਆਤਮ ਨਿਰਭਰ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜਬੂਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਸ ਨਿਯੁਕਤੀ ਲਈ ਚੇਅਰਮੈਨ ਭੀਮ ਸਿੰਘ ਕੋਟਲੀ, ਕੋ-ਕਨਵੀਨਰ ਚਮਕੀਲਾ ਸਿੰਘ ਅਤੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ।