- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਨੇ ਭੀਖੀ ਤੇ

-ਗੜ੍ਹੇਮਾਰੀ ਤੇ ਮੀਂਹ ਕਾਰਨ ਪ੍ਰਭਾਵਿਤ ਫ਼ਸਲ ਦੀ ਖ਼ਰੀਦ ’ਚ ਕਿਸਾਨਾਂ ਦਾ ਨਹੀਂ ਹੋਣ ਦਿਆਂਗੇ ਵਿੱਤੀ ਨੁਕਸਾਨ : ਡੀਸੀ
7) ਕਿਸਾਨਾਂ ਦਾ ਵਿੱਤੀ ਨੁਕਸਾਨ ਨਾ ਹੋਣ ਸਬੰਧੀ ਆਖਦੇ ਡੀਸੀ ਨਵਜੋਤ ਕੌਰ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਨੇ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਵੀ ਮੌਜੂਦ ਸਨ। ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ ਗਿਆ।
ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨ੍ਹੀਂ ਗੜ੍ਹੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ, ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ। ਇਸ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹੋਈ ਫ਼ਸਲ ਦੀ ਖ਼ਰੀਦ ਬਾਰੇ ਸਰਕਾਰ ਦਾ ਫ਼ੈਸਲਾ, ਲਾਜ਼ਮੀ ਹੀ ਕਿਸਾਨ ਪੱਖੀ ਹੋਵੇਗਾ ਅਤੇ ਕਿਸੇ ਵੀ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਧਾਰਿਤ ਮਾਪਦੰਡਾਂ ਮੁਤਾਬਕ ਗੁਣਵੱਤਾ ਵਾਲੀ ਫ਼ਸਲ ਦੀ ਖ਼ਰੀਦ ਸਰਕਾਰ ਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਚੱਲ ਰਹੀ ਹੈ ਅਤੇ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਫ਼ਸਲ ਦੀ ਖ਼ਰੀਦ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੇ ਦਾਣੇ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ। ਜਾਂਚ ਟੀਮ ’ਚ ਸ਼ਾਮਲ ਭਾਰਤ ਸਰਕਾਰ ਦੇ ਫੂਡ ਤੇ ਡਿਸਟਰੀਬਿਊਸ਼ਨ ਵਿਭਾਗ ਦੇ ਤਕਨੀਕੀ ਅਧਿਕਾਰੀ ਅਨੁਪਮਾ ਕੁਮਾਰੀ ਤੇ ਅਭਿਸ਼ੇਕ ਪਾਂਡੇ, ਏਜੀਐਮ ਕੁਆਲਿਟੀ ਕੰਟਰੋਲ ਐੱਫ਼ਸੀਆਈ ਵਿਨੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਸੈਂਪਲ ਭਰੇ ਜਾ ਰਹੇ ਹਨ ਜਿਸ ਨੂੰ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਸਰਦੂਲਗੜ੍ਹ ਰਾਏ ਸਿੰਘ ਵੀ ਮੌਜੂਦ ਸਨ।