ਚਰਨਜੀਤ ਸਿੰਘ ਅੱਕਾਂਵਾਲੀ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਬਣੇ ਮਾਨਸਾ ਜ਼ਿਲ੍ਹੇ ਦੇ ਸਭ ਤੋਂ ਪੁਰਾਣੇ ਅਹੁਦੇਦਾਰ
Publish Date: Mon, 26 Oct 2026 05:14 PM (IST)
Updated Date: Mon, 26 Oct 2026 05:16 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਮਾਨਸਾ ਜ਼ਿਲ੍ਹੇ ਦੇ ਸਭ ਤੋਂ ਪੁਰਾਣੇ ਅਹੁਦੇਦਾਰ ਤੇ ਆਮ ਆਦਮੀ ਪਾਰਟੀ ਦੇ ਸਿਰ ਕੱਢ ਆਗੂ ਚਰਨਜੀਤ ਸਿੰਘ ਅੱਕਾਂਵਾਲੀ ਨੂੰ ਕਿਸਾਨ ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਬਣਾਇਆ ਗਿਆ। ਇਸ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ। ਇੰਨ੍ਹਾਂ ਦੇ ਵਾਈਸ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਸਾਨ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਬਣਾਏ ਜਾਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਪ੍ਰਧਾਨ ਕਿਸਾਨ ਵਿੰਗ ਮਹਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਨੇ ਜੋ ਮੈਨੂੰ ਜ਼ਿੰਮੇਵਾਰੀ ਦਿੱਤੀ ਹੈ। ਉਹ ਤਨਦੇਹੀ ਨਾਲ ਨਿਭਾਵਾਂਗਾ ਤੇ ਪਾਰਟੀ ਦੀ ਮਜ਼ਬੂਤੀ ਨਾਲ ਹੋਰ ਕੰਮ ਕਰਾਂਗਾ। ਇਸ ਮੌਕੇ ‘ਤੇ ਬੋਲਦਿਆਂ ਕਿਹਾ ਕਿ ਜਿਸ ਵੇਲੇ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਸਮੇਂ ਤੋਂ ਪੰਜਾਬ ਦਾ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ। ਪੰਜਾਬ ਦਾ ਹਰ ਵਰਗ ਮੌਜੂਦਾ ਆਮ ਆਦਮੀ ਵੀ ਪਾਰਟੀ ਸਰਕਾਰ ਤੋਂ ਖੁਸ਼ ਹੈ। ਉਨ੍ਹਾਂ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਭਾਰੀ ਬਹੁਮਤ ਜਿੱਤਣ ਦਾ ਦਾਅਵਾ ਵੀ ਕੀਤਾ ਅਤੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਪਾਰਟੀ ਲਈ ਦਿਨ ਰਾਤ ਇੱਕ ਕਰ ਦੇਣ ਤਾਂ ਜੋ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।