ਕੁਲਜੀਤ ਸਿੰਘ ਸਿੱਧੂ, ਮਾਨਸਾ : ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਸ਼ਹਿਰ ਦੀ ਅਨਾਜ਼ ਮੰਡੀ ਮਾਨਸਾ ਵਿਖੇ ਕੱਟੇ ਗਏ ਰਾਸ਼ਨ ਤੇ ਹੋਰ ਮੁੱਦਿਆਂ ਨੂੰ ਲੈ ਕੇ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਕਰਦੀ ਆ ਰਹੀ ਹੈ। ਉਹਨਾਂ ਦੋਸ਼ ਲਗਾਉਂਦਿਆਂ ਕਿਹਾ ਕੀ ਕਾਂਗਰਸ ਦੀ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਵੀ ਕੱਟ ਦਿੱਤੇ ਹਨ, ਜਿਹੜਾ ਰਾਸ਼ਨ ਸੈਂਟਰ ਦੀ ਸਰਕਾਰ ਨੇ ਦੇਣਾ ਸੀ, ਉਸ ਰਾਸ਼ਨ ਸਹੀ ਢੰਗ ਵੰਡ ਤਾਂ ਕੀ ਕਰਨੀ ਸੀ, ਸਗੋਂ ਉਸ ਵਿੱਚ ਵੱਡਾ ਘਪਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੇ ਬੋਝ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀ ਸਰਕਾਰ ਵੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਇਸ ਮੌਕੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅੱਜ ਜਿੱਥੇ ਕੋਰੋਨਾ ਵਰਗੀ ਭਿਆਨਕ ਬੀਮਾਰੀ ਦੇ ਚੱਲਦਿਆਂ ਹਰ ਵਰਗ ਦੇ ਕਾਰੋਬਾਰ ਬੰਦ ਹੋਣ ਕਿਨਾਰੇ ਹਨ, ਉÎੱਥੇ ਸਰਕਾਰ ਲੋਕਾਂ ਨੂੰ ਸਹਾਰਾ ਦੇਣ ਦੀ ਬਜਾਏ ਉਨਾਂ ਤੇ ਬੋਝ ਪਾ ਰਹੀ ਹੈ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਮਾਰਕੀਟ ਵਿੱਚ ਜਿਸ ਤਰ੍ਹਾਂ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆ ਹਨ, ਉਸੇ ਤਰ੍ਹਾਂ ਆਮ ਜਨਤਾ ਨੂੰ ਵੀ ਤੇਲ ਦੀਆਂ ਕੀਮਤਾਂ ਘੱਟ ਕਰਕੇ ਰਾਹਤ ਦਿੱਤੀ ਜਾਵੇ। ਇਸ ਮੌਕੇ ਪ੍ਰਰੇਮ ਅਰੋੜਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਗੁਰਪ੍ਰਰੀਤ ਸਿੰਘ ਸਿੱਧੂ, ਤਰਸੇਮ ਮਿੱਡਾ, ਗੁਰਪ੍ਰਰੀਤ ਸਿੰਘ ਚਹਿਲ, ਗੁਰਮੇਲ ਸਿੰਘ ਠੇਕੇਦਾਰ, ਗੁਰਦੀਪ ਸਿੰਘ ਸੇਖੋਂ ਐਮ ਸੀ, ਰਾਜ ਪੇਂਟਰ, ਗੋਪਾਲ ਐਮ ਸੀ, ਅਵਤਾਰ ਸਿੰਘ ਰਾੜਾ, ਕਾਕਾ ਮਠਾੜੂ, ਮੁਨੀਸ਼ ਬੱਬੀ ਦਾਨੇਵਾਲੀਆਂ, ਗੋਲਡੀ ਗਾਂਧੀ, ਆਤਮਜੀਤ ਸਿੰਘ ਕਾਲਾ, ਪੰਮੀ ਐਮ ਸੀ, ਮਨਦੀਪ ਸਿੰਘ ਮਾਨ ਆਦਿ ਹਾਜ਼ਰ ਸਨ।