ਪੰਜਾਬ ਅੰਦਰ ‘ਆਪ’ ਦੇ ਰਾਜ ‘ਚ ਨਸ਼ਾ ਤੇ ਗੁੰਡਾਗਰਦੀ ਬੇਲਗਾਮ ਹੋ ਰਹੀ ਹੈ : ਸਮਾਓਂ ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ’ਚ ਜੀ
Publish Date: Mon, 14 Sep 2026 05:58 PM (IST)
Updated Date: Mon, 14 Sep 2026 05:59 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੰਜਾਬ ਅੰਦਰ ‘ਆਪ’ ਦੇ ਰਾਜ ‘ਚ ਨਸ਼ਾ ਤੇ ਗੁੰਡਾਗਰਦੀ ਬੇਲਗਾਮ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ 24 ਸਤੰਬਰ ਨੂੰ ਰੱਖੀ ਮਜ਼ਦੂਰ ਅਧਿਕਾਰ ਰੈਲੀ ਦੀ ਤਿਆਰੀ ਲਈ ਜ਼ਿਲ੍ਹਾ ਦੇ ਵੱਖ ਵੱਖ ਪਿੰਡਾਂ ਅੰਦਰ ਮਜ਼ਦੂਰ ਇਕੱਠਾਂ ਨੂੰ ਸੰਬੋਧਨ ਕਰਦੇ ਮੋਰਚੇ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕੀਤਾ। ਉਨ੍ਹਾਂ ਕਿਹਾ ਕਿ ਘਰੇਲੂ ਰਸੋਈ ਸਮਾਨ ਦੇ ਵਧੇ ਰੇਟਾਂ ਤੇ ਬਿਜਲੀ ਬਿੱਲਾਂ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ’ਚ ਜੀ ਰਾਮ ਜੀ ਖਿਲਾਫ਼ ਮਤਾ ਪਾਸ ਕਰ ਥੁੱਕ ਕੇ ਚੱਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਬਦੌਲਤ ਮਜ਼ਦੂਰ ਮਨਰੇਗਾ ਰੁਜ਼ਗਾਰ ਨੂੰ ਤਰਸ ਰਹੇ ਹਨ। ਆਪ ਦੇ ਰਾਜ ਵਿੱਚ ਰੁਜ਼ਗਾਰ ਖ਼ਤਮ ਹੋ ਰਿਹਾ ਹੈ ਤੇ ਨਸ਼ਾ ਆਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਜਿਨ੍ਹਾਂ 75 ਸਾਲਾਂ ’ਚ ਲੁੱਟਿਆ ਹੈ। ਉਨ੍ਹਾਂ ਹੀ ਆਪ ਲੀਡਰਾਂ ਨੇ 5 ਸਾਲਾਂ ਵਿਚ ਲੁੱਟ ਲਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਸ਼ੇਰੋਂ ਤੇ ਤੂਰਬੰਝਾਰੇ ਦੀਆਂ ਘਟਨਾਵਾਂ ਤੋਂ ਸਾਫ਼ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੁਲਿਸ ਜ਼ਬਰ ਰਾਹੀਂ ਲੋਕ ਅਵਾਜ਼ ਨੂੰ ਦਬਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਆਜ਼ਾਦੀ ਦੇ 80 ਸਾਲਾਂ ਬਾਅਦ ਵੀ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਦਾ ਕਾਨੂੰਨ ਲਾਗੂ ਨਹੀਂ ਹੋਇਆ। ਉਨ੍ਹਾਂ ਮਜ਼ਦੂਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਆਪਣੇ ਹੱਕਾਂ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। 24 ਸਤੰਬਰ ਨੂੰ ਮਾਨਸਾ ਮਜ਼ਦੂਰ ਅਧਿਕਾਰ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਜਰਨੈਲ ਸਿੰਘ ਮਾਨਸਾ, ਭੋਲ਼ਾ ਸਿੰਘ ਝੱਬਰ, ਕੁਲਵਿੰਦਰ ਕੌਰ, ਨਿਰਮਲ ਸਿੰਘ ਖਾਲਸਾ, ਭੋਲ਼ਾ ਸਿੰਘ ਕੋਟਲੀ, ਸੁਖਦੇਵ ਸਿੰਘ ਖਾਲਸਾ, ਨੇ ਵੀ ਸੰਬੋਧਨ ਕੀਤਾ।