ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਸ਼ਲਾਘਾਯੋਗ : ਅੱਕਾਂਵਾਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Publish Date: Wed, 21 Jan 2026 06:27 PM (IST)
Updated Date: Thu, 22 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਪੂਰ੍ਹੇ ਕਰਨ ਦੀ ਲੜੀ ਨੂੰ ਅੱਗੇ ਤੋਰਦਿਆਂ ਹੁਣ ਪੰਜਾਬ ਵਿੱਚੋਂ ਗੈਂਗਸਟਰ ਤੇ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਅਹਿਦ ਲਿਆ ਹੈ। ਇਸ ਤਹਿਤ ਹੁਣ ਪੰਜਾਬ ਅੰਦਰ ਨਸ਼ਿਆ ਦੇ ਖ਼ਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤਾ। ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਕ ਨਵੀਂ ਮੁਹਿੰਮ ਗੈਂਗਸਟਰਾਂ ਤੇ ਵਾਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੂੰ ਖੁੱਲ੍ਹੀਆਂ ਛੋਟਾਂ ਦਿੱਤੀਆ ਗਈਆਂ ਹਨ, ਜਿਸ ਤਹਿਤ ਹੁਣ ਸੂਬੇ ਭਰ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਗਈ ਹੈ, ਜਿਸ ਵਿੱਚ 2000 ਦੇ ਕਰੀਬ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੰਗੇ ਨਤੀਜੇ ਪੰਜਾਬ ਵਾਸੀਆਂ ਨੂੰ ਦੇਖਣ ਨੂੰ ਮਿਲਣਗੇ। ਅੰਤ ’ਚ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਗੈਂਗਸਟਰ ਜਾਂ ਨਸ਼ਾ ਤਸਕਰ ਪੰਜਾਬ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਆਉਣਾ ਚਾਹੁੰਦਾ ਹੈ ਤਾਂ ਪੰਜਾਬ ਸਰਕਾਰ ਉਸਦਾ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਉਸਦੀ ਹਮਾਇਤ ਕਰੇਗੀ।