ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਪਰਿਵਾਰ ਲਈ ਵਰਦਾਨ : ਵਿਧਾਇਕ ਬੁੱਧ ਰਾਮ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ
Publish Date: Thu, 24 Sep 2026 07:18 PM (IST)
Updated Date: Fri, 25 Sep 2026 04:10 AM (IST)
* ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬੀਆਂ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਫ਼ੋਟੋ : 23 ਐਮਏਐਨ ਕੈਪਸ਼ਨ : ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧਰਾਮ ਪਿੰਡ ਗੁੜੱਦੀ ਵਿਖੇ 10 ਲੱਖ ਦੇ ਇਲਾਜ ਵਾਲੇ ਕਾਰਡ ਵੰਡਣ ਸਮੇਂ। ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ : ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿਹਤ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਰਿਹਾ ਹੈ। ਉਹਨਾਂ ਪਿੰਡ ਗੁੜੱਦੀ ਵਿਖੇ ਲੋਕਾਂ ਨੂੰ ਸਿਹਤ ਕਾਰਡ ਵੰਡਣ ਦੀ ਰਸਮ ਅਦਾ ਕਰਦਿਆਂ ਦੱਸਿਆ ਕਿ ਇਸ ਇਤਿਹਾਸਕ ਯੋਜਨਾ ਤਹਿਤ ਪਿਛਲੇ ਦਿਨੀਂ ਸੂਬੇ ਵਿੱਚ 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਹੋਈ ਹੈ, ਜਿਸ ਨਾਲ ਪੰਜਾਬ ਦੇ 54 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਪੂਰੀ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੀ ਇਕਲੌਤੀ ਅਜਿਹੀ ਬਿਨਾਂ ਕਿਸੇ ਸ਼ਰਤ ਅਤੇ ਪੂਰੀ ਤਰ੍ਹਾਂ ਮੁਫ਼ਤ ਸਿਹਤ ਸੰਭਾਲ ਯੋਜਨਾ ਹੈ, ਜਿਸ ਵਿੱਚ ਲਾਭਪਾਤਰੀਆਂ ਤੋਂ ਇੱਕ ਵੀ ਪੈਸਾ ਲਏ ਬਿਨਾਂ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਅਤੇ ਸਖ਼ਤ ਸ਼ਰਤਾਂ ਕਾਰਨ ਆਮ ਲੋਕ ਅਜਿਹੀਆਂ ਲੋਕ ਪੱਖੀ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਆਮ ਨਾਗਰਿਕ ਦੀ ਚਿੰਤਾ ਕਰਦਿਆਂ ਇਸ ਬੋਝ ਨੂੰ ਖ਼ਤਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਅਤੇ ਆਸ਼ਾ ਵਰਕਰਾਂ ਦੁਆਰਾ ਘਰ-ਘਰ ਜਾ ਕੇ ਹਰ ਯੋਗ ਪਰਿਵਾਰ ਨੂੰ ਇਹ ਸਿਹਤ ਕਾਰਡ ਵੰਡੇ ਜਾ ਰਹੇ ਹਨ ਤਾਂ ਜੋ ਕੋਈ ਵੀ ਨਾਗਰਿਕ ਮਿਆਰੀ ਇਲਾਜ ਤੋਂ ਵਾਂਝਾ ਨਾ ਰਹੇ। ਇਸ ਮੌਕੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਤੇ ਪਿੰਡ ਦੇ ਸਰਪੰਚ ਰਮਨ ਗੁੜੱਦੀ ਅਤੇ ਬਲਾਕ ਪ੍ਰਧਾਨ ਜਗਸੀਰ ਸਿੰਘ ਬੀਰੋਕੇ ਕਲਾਂ ਵੀ ਮੌਜੂਦ ਸਨ।