ਐੱਮਬੀ ਇੰਟਰਨੈਸ਼ਨਲ ਤੇ ਕਿਡਜ਼ੀ ਸਕੂਲ ਰੱਲਾ ਵਿਖੇ ‘ਬਾਲ ਦਿਵਸ’ ਮਨਾਇਆ
ਐਮ.ਬੀ. ਇੰਟਰਨੈਸ਼ਨਲ ਅਤੇ ਕਿਡਜ਼ੀ ਸਕੂਲ
Publish Date: Wed, 18 Nov 2026 04:10 PM (IST)
Updated Date: Wed, 18 Nov 2026 04:12 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਐਮਬੀ ਇੰਟਰਨੈਸ਼ਨਲ ਅਤੇ ਕਿਡਜ਼ੀ ਸਕੂਲ ਰੱਲਾ ਵਿਖੇ ਪ੍ਰਿੰਸੀਪਲ ਸਵਿਤਾ ਕਾਠ ਦੀ ਰਹਿਨੁਮਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਤੇ ਉਤਸ਼ਾਹਪੂਰਨ ਮਾਹੌਲ ਵਿਚ ਮਨਾਇਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਵਿਸ਼ੇਸ਼ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਕੇਕ ਕੱਟ ਕੇ ਬਾਲ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਲਈ ਸੁਆਦੀ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਡਾਂਸ, ਵੱਖ-ਵੱਖ ਮਨੋਰੰਜਕ ਖੇਡਾਂ ਤੇ ਮਿਕੀ ਮਾਊਸ ਤੇ ਮਿੰਨੀ ਮਾਊਸ ਦੇ ਵਿਸ਼ੇਸ਼ ਆਕਰਸ਼ਣ ਨੇ ਬੱਚਿਆਂ ਦੇ ਚਿਹਰਿਆਂ ਤੇ ਰੌਣਕ ਲਿਆ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸਵਿਤਾ ਕਾਠ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਨਮੋਲ ਪੂੰਜੀ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।