ਦਿ ਰੌਇਲ ਗਲੋਬਲ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ,
Publish Date: Sat, 14 Nov 2026 05:26 PM (IST)
Updated Date: Sat, 14 Nov 2026 05:27 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭੀਖੀ-ਮਾਨਸਾ ਮੁੱਖ ਮਾਰਗ ‘ਤੇ ਸਥਿਤ ਦਿ ਰਾਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਪਲੇ ਵੇ, ਨਰਸਰੀ, ਐਲਕੇਜੀ ਅਤੇ ਯੂਕੇਜੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸਕੂਲ ਵਿਚ ਹੀ ਬਾਲ ਦਿਵਸ ਦੇ ਮੌਕੇ ’ਤੇ ਡਾਂਸ ਤੇ ਹੋਰ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲਿਆ। ਬੱਚਿਆਂ ਨੇ ਆਪਣੇ ਮਨਮੋਹਕ ਨਾਚ ਅਤੇ ਮਾਸੂਮ ਅਦਾਵਾਂ ਨਾਲ ਸਭ ਦਾ ਮਨ ਮੋਹ ਲਿਆ। ਜਮਾਤ ਪਹਿਲੀ ਤੋਂ ਗਿਆਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਬੁਢਲਾਡਾ ਸਥਿਤ ਸਕਾਈ ਸਿਨੇਮਾ ਵਿਖੇ ਫ਼ਿਲਮ ‘ਰਮਾਇਣਾ’ ਦਿਖਾਉਣ ਲਈ ਲਿਜਾਇਆ ਗਿਆ। ਵਿਦਿਆਰਥੀਆਂ ਨੇ ਫ਼ਿਲਮ ਦੇਖਣ ਦਾ ਖੂਬ ਆਨੰਦ ਮਾਣਿਆ। ਇਸ ਵਿਸ਼ੇਸ਼ ਉਪਰਾਲੇ ਨਾਲ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ। ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵੀ ਬੱਚਿਆਂ ਨੂੰ ਪਿਆਰ ਅਤੇ ਅਸੀਸਾਂ ਦਿੰਦਿਆਂ ਕਿਹਾ ਕਿ ਬਚਪਨ ਜ਼ਿੰਦਗੀ ਦਾ ਸਭ ਤੋਂ ਅਨਮੋਲ ਸਮਾਂ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਸਕੂਲ ਵਿੱਚ ਬਾਲ ਦਿਵਸ ਦਾ ਸਮਾਗਮ ਖੁਸ਼ੀਆਂ, ਹਾਸੇ ਅਤੇ ਮਨੋਰੰਜਨ ਭਰੇ ਮਾਹੌਲ ਵਿੱਚ ਯਾਦਗਾਰੀ ਬਣ ਗਿਆ।