ਸਿਵਲ ਹਸਪਤਾਲ ਨੂੰ ਹੋਟ ਲਾਈਨ ਨਾਲ ਜੋੜਿਆ
ਸਰਦੂਲਗੜ੍ਹ ਦੇ ਸਿਵਲ ਹਸਪਤਾਲ ਨੂੰ
Publish Date: Wed, 06 May 2026 07:44 PM (IST)
Updated Date: Thu, 07 May 2026 04:12 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਥਾਨਕ ਸਿਵਲ ਹਸਪਤਾਲ ਨੂੰ ਬਿਜਲੀ ਗਰਿੱਡ ਵਿੱਚੋਂ ਹੋਟ ਲਾਈਨ ਨਾਲ ਜੋੜਿਆ ਗਿਆ। ਇਸ ਦਾ ਉਦਘਾਟਨ ਨਗਰ ਪੰਚਾਇਤ ਪ੍ਰਧਾਨ ਵੀਨਾ ਰਾਣੀ ਦੇ ਪਤੀ ਪ੍ਰੇਮ ਗਰਗ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਪ ਮੰਡਲ ਇੰਜੀਨੀਅਰ ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 17. 25 ਲੱਖ ਰੁਪਏ ਖਰਚ ਕਰਕੇ ਸਿਵਲ ਹਸਪਤਾਲ ਨੂੰ ਬਿਜਲੀ ਗਰਿੱਡ ਚੋਂ ਹੋਟ ਲਾਈਨ ਨਾਲ ਜੁੜਵਾਇਆ ਹੈ। ਇਸ ਨਾਲ ਹੁਣ ਹਸਪਤਾਲ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲਦੀ ਰਹੇਗੀ, ਜੋ ਕਿ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਨੇ ਕਿਹਾ ਕਿ ਸਿਹਤ ਮੰਤਰੀ ਬਲਵੀਰ ਸਿੰਘ ਦੇ ਸਹਿਯੋਗ ਅਤੇ ਚੀਫ਼ ਮੈਡੀਕਲ ਅਫ਼ਸਰ ਰਣਜੀਤ ਸਿੰਘ ਰਾਏ ਦੇ ਯਤਨਾਂ ਸਦਕਾ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਹੋਟ ਲਾਈਨ ਨਾਲ ਜੋੜਿਆ ਗਿਆ ਹੈ, ਜਿਸ ਨਾਲ ਹੁਣ ਹਸਪਤਾਲ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਇਸ ਉਪਰਾਲੇ ਨਾਲ ਸਿਹਤ ਸੇਵਾਵਾਂ ’ਚ ਹੋਰ ਵੀ ਸੁਧਾਰ ਆਵੇਗਾ। ਇਹ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ। ਇਸ ਮੌਕੇ ਪ੍ਰਧਾਨ ਪ੍ਰੇਮ ਕੁਮਾਰ ਗਰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੋਂ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 24 ਘੰਟੇ ਬਿਨਾ ਰੁਕਾਵਟ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਗਈ ਹੈ ਜੋ ਕਿ ਬਹੁਤ ਸ਼ਲਾਘਾ ਯੋਗ ਕਦਮ ਹੈ। ਇਸ ਉਪਰਾਲਾ ਸਿਹਤ ਸੇਵਾਵਾਂ ਲਈ ਲਾਹੇਵੰਦ ਹੋਵੇਗਾ। ਇਸ ਉਦਘਾਟਨ ਸਮਾਰੋਹ ਮੌਕੇ ਕੌਂਸਲਰ ਵਿਰਸਾ ਸਿੰਘ, ਕੌਂਸਲਰ ਨਵਿੰਦਰ ਸਿੰਘ, ਕੌਂਸਲਰ ਰੇਸ਼ਮ ਸਿੰਘ, ਦੀਪ ਸਿੰਘ ਸੰਧੂ, ਸਮਾਜ ਸੇਵੀ ਕਾਕਾ ਉਪਲ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।