ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰ ਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ
Publish Date: Thu, 12 Mar 2026 05:49 PM (IST)
Updated Date: Thu, 12 Mar 2026 05:51 PM (IST)
- ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਡਾ. ਰਾਏ
- ਹਸਪਤਾਲ ’ਚ ਆਉਣ ਵਾਲੇ ਮਰੀਜ਼ਾਂ ਨਾਲ ਕੀਤਾ ਜਾਵੇ ਵਧੀਆ ਵਿਵਹਾਰ : ਡਾ. ਰਾਏ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹਾ ਹਸਪਤਾਲ ਮਾਨਸਾ ਦੀ ਅਚਾਨਕ ਚੈਕਿੰਗ ਕੀਤੀ। ਚੈਕਿੰਗ ਦੌਰਾਨ ਹਸਪਤਾਲ ਦੀ ਓਪੀਡੀ, ਆਪ੍ਰੇਸ਼ਨ ਥੀਏਟਰ, ਵਾਰਡ, ਐਮਰਜੈਂਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈਸੀਟੀਸੀ ਸੈਂਟਰ ਆਦਿ ਦਾ ਨਿਰੀਖਣ ਕੀਤਾ। ਉਨ੍ਹਾਂ ਵਾਰਡ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਦਾਖ਼ਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੁੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਸੰਸਥਾਗਤ ਜਣੇਪੇ ਵਧਾਉਣ ’ਤੇ ਜ਼ੋਰ ਦੇਣ ਲਈ ਕਿਹਾ। ਡਾ. ਰਾਏ ਨੇ ਸਮੂਹ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਨ੍ਹਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਭਾ ਆਈਡੀ ਬਾਰੇ ਜਾਗਰੂਕ ਕੀਤਾ ਜਾਵੇ ਅਧੀਨ ਕਾਰਡ ਬਣਾਇਆ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ।