ਤਾਮਕੋਟ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ, ਬਸ ਘੇਰਨ ਮਗਰੋਂ SSP ਸਣੇ ਪੁਲਿਸ ਪਾਰਟੀ ਵਾਪਸ ਪਰਤੀ; ਕਈ ਕਿਸਾਨ ਜ਼ਖ਼ਮੀ ਹੋਣ ਦਾ ਦਾਅਵਾ
ਪਿੰਡ ਤਾਮਕੋਟ ਵਿਖੇ ਸੀਨੀਅਰ ਪੁਲਿਸ ਕਪਤਾਨ ਵੈਭਵ ਚੌਧਰੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨ ਭੜਕ ਗਏ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਐਸਐਸਪੀ ਅਤੇ ਪੁਲਿਸ ਪਾਰਟੀ ਵਾਪਸ ਚਲੀ ਗਈ ਅਤੇ ਪੁਲਿਸ ਬੱਸ ਨੂੰ ਘੇਰ ਲਿਆ।
Publish Date: Wed, 28 Oct 2026 01:46 PM (IST)
Updated Date: Wed, 28 Oct 2026 01:50 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪਿੰਡ ਤਾਮਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਰਕਰਾਂ ਅਤੇ ਪੁਲਿਸ ਵਿਚਾਲੇ ਉਸ ਸਮੇਂ ਟਕਰਾਅ ਹੋ ਗਿਆ, ਜਦੋਂ ਕਿਸਾਨ ਮਾਨਸਾ ਵੱਲ ਵਧ ਰਹੇ ਸਨ। ਪਿੰਡ ਤਾਮਕੋਟ ਵਿਖੇ ਸੀਨੀਅਰ ਪੁਲਿਸ ਕਪਤਾਨ ਵੈਭਵ ਚੌਧਰੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨ ਭੜਕ ਗਏ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਐਸਐਸਪੀ ਅਤੇ ਪੁਲਿਸ ਪਾਰਟੀ ਵਾਪਸ ਚਲੀ ਗਈ ਅਤੇ ਪੁਲਿਸ ਬੱਸ ਨੂੰ ਘੇਰ ਲਿਆ। ਇਸ ਦੇ ਬਾਅਦ ਕਿਸਾਨਾਂ ਨੇ ਮਾਨਸਾ ਕੈਂਚੀਆਂ ਵੱਲ ਚਾਲੇ ਪਾ ਦਿੱਤੇ ਅਤੇ ਹੁਣ ਪੁਲਿਸ ਵੱਲੋਂ ਮਾਨਸਾ ਕੈਂਚੀਆਂ ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ। ਇਸ ਦੌਰਾਨ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਦਾ ਦਾਅਵਾ ਵੀ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਕਿਹਾ ਕਿ ਉਹ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਪਿੱਛੇ ਨਹੀਂ ਹਟਣਗੇ ਅਤੇ ਮਾਨਸਾ ਵੱਲ ਕੂਚ ਕਰਨਗੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ।