ਭੰਮਾ ਕਲਾਂ ਵਿਵਾਦ: ਨੌਜਵਾਨ ਦੀ ਲਾਸ਼ ਲਿਆਉਣ ਸਮੇਂ ਹੰਗਾਮੇ ਤੋਂ ਬਾਅਦ 30-40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਐੱਫ.ਆਈ.ਆਰ. ’ਚ ਦਰਜ ਵੇਰਵਿਆਂ ਅਨੁਸਾਰ, 27 ਅਕਤੂਬਰ 2026 ਨੂੰ ਮਾਨਸਾ ਵਿੱਚ ਤਣਾਅ ਵਾਲੇ ਮਾਹੌਲ ਦੌਰਾਨ ਦਿਤਾ ਰਾਮ ਚੌਂਕ ਵਿੱਚ ਪੁਲਿਸ ਅਤੇ ਲੋਕਾਂ ਵਿਚਾਲੇ ਟਕਰਾਅ ਹੋਇਆ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਵਾਸੀ ਫਰੀਦਕੋਟ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਹੋਰ ਕਥਿਤ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ।
Publish Date: Thu, 29 Oct 2026 11:53 AM (IST)
Updated Date: Thu, 29 Oct 2026 12:18 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਮਾਨਸਾ ਦੇ ਪਿੰਡ ਭੰਮਾ ਕਲਾ ਦੇ ਨੌਜਵਾਨ ਦੀ ਮੌਤ ਤੋਂ ਬਾਅਦ ਮਾਨਸਾ ਵੱਲ ਲਾਸ਼ ਲੈ ਕੇ ਆ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਪੈਦਾ ਹੋਏ ਟਕਰਾਅ ਦੇ ਮਾਮਲੇ ਵਿੱਚ ਪੁਲਿਸ ਨੇ ਥਾਣਾ ਸਿਟੀ 1 ਵਿੱਚ 30 ਤੋਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਕਾਰਵਾਈ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਐੱਫ.ਆਈ.ਆਰ. ’ਚ ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐੱਫ.ਆਈ.ਆਰ. ’ਚ ਦਰਜ ਵੇਰਵਿਆਂ ਅਨੁਸਾਰ, 27 ਅਕਤੂਬਰ 2026 ਨੂੰ ਮਾਨਸਾ ਵਿੱਚ ਤਣਾਅ ਵਾਲੇ ਮਾਹੌਲ ਦੌਰਾਨ ਦਿਤਾ ਰਾਮ ਚੌਂਕ ਵਿੱਚ ਪੁਲਿਸ ਅਤੇ ਲੋਕਾਂ ਵਿਚਾਲੇ ਟਕਰਾਅ ਹੋਇਆ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਵਾਸੀ ਫਰੀਦਕੋਟ ਵੱਲੋਂ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਹੋਰ ਕਥਿਤ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ।
ਕੁਲਦੀਪ ਸਿੰਘ ਨੇ ਆਪਣੇ ਬਿਆਨਾਂ ’ਚ ਦੱਸਿਆ ਹੈ ਕਿ ਉਹ 13 ਅਕਤੂਬਰ 2026 ਤੋਂ ਬਾਅਦ ਮਾਨਸਾ ਵਿਖੇ ਡਿਊਟੀ ਕਰ ਰਿਹਾ ਹੈ ਅਤੇ ਅੱਜ ਰਾਮ ਦਿੱਤਾ ਚੌਕ ਵਿੱਚ ਜਿਆਦਾ ਇੱਕ ਨੌਜਵਾਨ ਦੀ ਲਾਸ਼ ਮਾਨਸਾ ਵੱਲ ਲੈ ਕੇ ਆ ਰਹੇ ਸਨ ਤਾਂ ਇਸ ਦੌਰਾਨ 30 ਤੋਂ 40 ਸ਼ਰਾਰਤੀ ਅਨਸਰ ਵੀ ਮੌਜੂਦ ਸਨ।
ਇੱਕ ਵਿਅਕਤੀ ਵੱਲੋਂ ਉਸ ਦੇ ਰਾੜ ਮਾਰੀ ਗਈ ਅਤੇ ਕੁਝ ਵੱਲੋਂ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ਵੀ ਪਾੜੀਆਂ ਗਈਆਂ। ਪੁਲਿਸ ਨੇ ਮਾਮਲੇ ਵਿੱਚ 30 ਤੋਂ 40 ਅਣਪਛਾਤੇ ਵਿਅਕਤੀਆਂ ਨੂੰ ਮੁਲਜ਼ਮ ਵਜੋਂ ਦਰਜ ਕੀਤਾ ਹੈ।
ਮਾਮਲੇ ਦੀ ਜਾਂਚ ਏ.ਐੱਸ.ਆਈ. ਜਗਦੀਪ ਸਿੰਘ ਕਰ ਰਹੇ ਹਨ। ਐੱਫਆਈਆਰ ਮਾਨਸਾ ਦੇ ਸਿਟੀ ਥਾਣੇ 1 ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਮਾਨਸਾ ਵੱਲ ਲ ਲਾਸ਼ ਤਣਾਅ ਦਾ ਮਾਹੌਲ ਬਣ ਗਿਆ ਸੀ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਹੋਏ ਟਕਰਾਅ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ।