ਠੰਢ ਵਧਣ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ
ਠੰਢ ਦੇ ਵੱਧਣ ਠੰਢ ਦੇ ਵੱਧਣ ਠੰਢ ਦੇ ਵੱਧਣ
Publish Date: Sat, 03 Jan 2026 07:20 PM (IST)
Updated Date: Sun, 04 Jan 2026 04:12 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਠੰਢ ਵਧਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ। ਹੱਡ-ਚੀਰਵੀਂ ਠੰਢ ਕਾਰਨ ਜਿੱਥੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੂਜੇ ਪਾਸੇ ਰੋਜ਼ਾਨਾ ਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸਵੇਰੇ ਤੇ ਸ਼ਾਮ ਦੇ ਸਮੇਂ ਠੰਢ ਕਾਫ਼ੀ ਵੱਧ ਜਾਣ ਕਾਰਨ ਸੜਕਾਂ ’ਤੇ ਆਵਾਜਾਈ ਘੱਟ ਨਜ਼ਰ ਆ ਰਹੀ ਹੈ। ਠੰਢ ਦੌਰਾਨ ਮਜ਼ਦੂਰ ਵਰਗ, ਕਿਸਾਨ ਅਤੇ ਦਿਹਾੜੀਦਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਲੋਕ ਅੱਗ ਸੇਕ ਕੇ ਜਾਂ ਗਰਮ ਕੱਪੜਿਆਂ ਦਾ ਸਹਾਰਾ ਲੈ ਕੇ ਖ਼ੁਦ ਨੂੰ ਠੰਢ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਡਾਕਟਰਾਂ ਵੱਲੋਂ ਵੀ ਬਜ਼ੁਰਗਾਂ ਤੇ ਬੱਚਿਆਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਠੰਢ ਵਧਣ ਨਾਲ ਮੂੰਗਫ਼ਲੀਆਂ ਅਤੇ ਗੱਚਕ ਦੀਆਂ ਦੁਕਾਨਾਂ ‘ਤੇ ਲੋਕਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰ ਰਾਮ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਜਿਵੇਂ-ਜਿਵੇਂ ਠੰਢ ਵਧ ਰਹੀ ਹੈ, ਉਨ੍ਹਾਂ ਦੀ ਮੂੰਗਫਲੀ ਤੇ ਗੱਚਕ ਦੀ ਵਿਕਰੀ ’ਚ ਵਾਧਾ ਹੋ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਭਵਿੱਖ ’ਚ ਠੰਢ ਹੋਰ ਵਧ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।