ਹੱਡ ਚੀਰਵੀਂ ਠੰਢ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ
ਸ਼ੀਤ ਹਵਾਵਾਂ ਚੱਲਣ
Publish Date: Mon, 05 Jan 2026 07:04 PM (IST)
Updated Date: Tue, 06 Jan 2026 04:08 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸੀਤ ਹਵਾਵਾਂ ਚੱਲਣ ਕਾਰਨ ਠੰਢ ਲਗਾਤਾਰ ਵੱਧਣ ਲੱਗੀ ਹੈ। ਇਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧਣ ਲੱਗੀਆਂ ਹਨ। ਹੱਡ-ਚੀਰਵੀਂ ਠੰਢ ਕਾਰਨ ਜਿੱਥੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੂਜੇ ਪਾਸੇ ਰੋਜ਼ਾਨਾ ਆਮ ਜਨ ਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਸਵੇਰੇ ਤੇ ਸ਼ਾਮ ਸਮੇਂ ਠੰਢ ਦੀ ਜ਼ਿਆਦਾ ਹੋਣ ਕਾਰਨ ਸੜਕਾਂ ‘ਤੇ ਆਵਾਜਾਈ ਘੱਟ ਨਜ਼ਰ ਆ ਰਹੀ ਹੈ। ਦੱਸਣਯੋਗ ਹੈ ਕਿ ਮਜ਼ਦੂਰ ਵਰਗ, ਕਿਸਾਨ ਤੇ ਦਿਹਾੜੀਦਾਰ ਇਸ ਠੰਢ ਕਾਰਨ ਹੋਰ ਵੀ ਪ੍ਰਭਾਵਿਤ ਹੋ ਰਹੇ ਹਨ। ਜ਼ਿਆਦਾਤਰ ਲੋਕਾਂ ਵੱਲੋਂ ਧੂੰਈਆਂ ਪਾਈਆਂ ਜਾ ਰਹੀਆਂ ਹਨ ਤੇ ਗਰਮ ਕੱਪੜਿਆਂ ਦਾ ਸਹਾਰਾ ਲੈ ਕੇ ਆਪਣੇ ਆਪ ਨੂੰ ਠੰਢ ਤੋਂ ਬਚਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਵੀ ਬਜ਼ੁਰਗਾਂ ਅਤੇ ਬੱਚਿਆਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਠੰਢ ਵਧਣ ਨਾਲ ਮੂੰਗਫ਼ਲੀਆਂ ਅਤੇ ਗੱਚਕ ਦੀਆਂ ਦੁਕਾਨਾਂ ‘ਤੇ ਲੋਕਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰ ਰਾਮ ਕੁਮਾਰ ਨੇ ਦੱਸਿਆ ਕਿ ਜਿਉਂ ਜਿਉਂ ਠੰਢ ਵਧ ਰਹੀ ਹੈ ਤੇ ਉਨ੍ਹਾਂ ਕੋਲ ਗ੍ਰਾਹਕਾਂ ਦਾ ਆਉਣਾ-ਜਾਣਾ ਵੱਧਿਆ ਹੈ।